03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

326 ਦੇ ਪਰਚੇ 'ਚ ਨਾਮਜ਼ਦ ਗੁਰਪ੍ਰੀਤ ਸਿੰਘ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਐੱਸ. ਏ. ਐੱਸ. ਨਗਰ, 31 ਜਨਵਰੀ (ਕਪਿਲ ਵਧਵਾ)-ਆਈ. ਪੀ. ਸੀ ਦੀ ਧਾਰਾ 326 ਸਮੇਤ ਹੋਰ ਗੰਭੀਰ ਧਾਰਾਵਾਂ ਹੇਠ ਦਰਜ ਮਾਮਲੇ ਵਿਚ ਅਦਾਲਤ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਟਿੰਡਾ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਹੈ | ਇਹ ਹੁਕਮ ਐਡੀਸ਼ਨਲ ਸੈਸ਼ਨਜ਼ ਜੱਜ ਮੁਹਾਲੀ ਹਰਦੀਪ ਸਿੰਘ ਦੀ ਅਦਾਲਤ ਵਲੋਂ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਟਿੰਡਾ (22) ਵਾਸੀ ਪਿੰਡ ਕਲੌਰੀ ਖ਼ਿਲਾਫ਼ ਪਹਿਲਾਂ ਸ਼ਿਕਾਇਤਕਰਤਾ ਦੇ ਭਰਾ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਬਾਅਦ 'ਚ ਸ਼ਿਕਾਇਤਕਰਤਾ ਤੇ ਉਸ ਦੇ ਪਿਤਾ ਨੂੰ ਰਾਹ ਵਿਚ ਰੋਕ ਕੇ ਆਪਣੇ ਸਾਥੀਆਂ ਸਮੇਤ ਉਨ੍ਹਾਂ 'ਤੇ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਬਨੂੰੜ ਵਿਖੇ 14 ਮਾਰਚ 2024 ਨੂੰ ਧਾਰਾ 326, 323, 324, 341, 506, 148 ਅਤੇ 149 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਵਿਚ ਬਚਾਅ ਪੱਖ ਦੇ ਵਕੀਲ ਜਸ਼ਨਪ੍ਰੀਤ ਸਿੰਘ ਸੰਧੂ ਨੇ ਦਲੀਲ ਦਿੱਤੀ ਕਿ ਮੁਲਜ਼ਮ ਨੂੰ ਝੂਠੇ ਅਤੇ ਬੇਬੁਨਿਆਦ ਕੇਸ ਵਿਚ ਫਸਾਇਆ ਗਿਆ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਨਿਆਂਇਕ ਹਿਰਾਸਤ ਵਿਚ ਹੈ | ਇਸ ਤੋਂ ਇਲਾਵਾ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਤੇ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ, ਜਿਸ ਕਾਰਨ ਟ੍ਰਾਇਲ ਦੇ ਨਿਪਟਾਰੇ ਵਿਚ ਸਮਾਂ ਲੱਗੇਗਾ | ਉਧਰ ਸਰਕਾਰੀ ਵਕੀਲ ਵਲੋਂ ਮੁਲਜ਼ਮ 'ਤੇ ਲੱਗੇ ਗੰਭੀਰ ਦੋਸ਼ਾਂ ਦਾ ਹਵਾਲਾ ਦਿੰਦਿਆਂ ਜ਼ਮਾਨਤ ਦਾ ਵਿਰੋਧ ਕੀਤਾ ਗਿਆ, ਪਰ ਅਦਾਲਤ ਨੇ ਮਾਮਲੇ ਦੇ ਰਿਕਾਰਡ ਦੀ ਪੜਤਾਲ ਉਪਰੰਤ ਕਿਹਾ ਕਿ ਮੁਲਜ਼ਮ ਨੂੰ ਹੋਰ ਜੇਲ੍ਹ ਵਿਚ ਰੱਖਣ ਨਾਲ ਕੋਈ ਲਾਭ ਨਹੀਂ ਹੋਵੇਗਾ, ਲਿਹਾਜ਼ਾ ਅਦਾਲਤ ਨੇ ਗੁਰਪ੍ਰੀਤ ਸਿੰਘ ਉਰਫ਼ ਟਿੰਡਾ ਨੂੰ 25 ਹਜ਼ਾਰ ਰੁ. ਦੇ ਨਿੱਜੀ ਮੁਚਲਕੇ 'ਤੇ ਨਿਯਮਿਤ ਜ਼ਮਾਨਤ ਦੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਅਤੇ ਮੁਲਾਜ਼ਮ ਯੂਨੀਅਨਾਂ ਵਲੋਂ ਲੰਬਿਤ ਮੰਗਾਂ ਲਈ ਸਾਂਝੇ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ੀਰਕਪੁਰ ਤੇ ਛੱਤ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾ...
Ad Position 24