03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਧਿਆਪਕ ਅਤੇ ਮੁਲਾਜ਼ਮ ਯੂਨੀਅਨਾਂ ਵਲੋਂ ਲੰਬਿਤ ਮੰਗਾਂ ਲਈ ਸਾਂਝੇ ਸੰਘਰਸ਼ ਦਾ ਐਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਐਲੀਮੈਂਟਰੀ ਟੀਚਰ ਯੂਨੀਅਨ, ਮਾਸਟਰ ਕੇਡਰ ਯੂਨੀਅਨ, ਲੈਕਚਰਾਰ ਕੇਡਰ ਯੂਨੀਅਨ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਅੱਜ ਇਕ ਅਹਿਮ ਸਾਂਝੀ ਮੀਟਿੰਗ ਸੱਦ ਕੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਲਈ ਸਾਂਝਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ 2011 ਤੋਂ ਪਹਿਲਾਂ ਸਿੱਖਿਆ ਵਿਭਾਗ ਵਿਚ ਭਰਤੀ ਹੋਏ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ 'ਤੇ ਥੋਪੇ ਗਏ ਟੈੱਟ ਦੀ ਸ਼ਰਤ ਨੂੰ ਰੱਦ ਕਰਨ, ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਹੱਲ ਕਰਨ, ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਸੁਰੱਖਿਆ ਅਤੇ ਤਰੱਕੀਆਂ ਲਈ ਟੈੱਟ ਦੀ ਸ਼ਰਤ ਲਾਗੂ ਨਾ ਕਰਨ ਆਦਿ ਮੰਗਾਂ ਦੇ ਹੱਲ ਲਈ ਸਾਂਝਾ ਸੰਘਰਸ਼ ਵਿੱਢਣ ਸੰਬੰਧੀ ਅੱਜ ਹਰਜਿੰਦਰਪਾਲ ਸਿੰਘ, ਬਲਜਿੰਦਰ ਸਿੰਘ, ਧਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖੱਟੜਾ ਆਦਿ ਆਗੂਆਂ ਵਲੋਂ ਆਨਲਾਈਨ ਮੀਟਿੰਗ ਕੀਤੀ ਗਈ | ਉਨ•ਾਂ ਕਿਹਾ ਕਿ ਅਧਿਆਪਕ ਅਤੇ ਮੁਲਾਜ਼ਮ ਨਿੱਤ ਨਵੇਂ ਮਸਲਿਆਂ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਝੱਲ ਰਹੇ ਹਨ ਅਤੇ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਕਾਰਨ ਇਹ ਰੋਸ ਵਿਆਪਕ ਹੁੰਦਾ ਜਾ ਰਿਹਾ ਹੈ | ਇਸੇ ਸੰਦਰਭ ਵਿਚ 7 ਫਰਵਰੀ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਅਗਲੇ ਸੰਘਰਸ਼ੀ ਐਕਸ਼ਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਜ਼ਬਤ ਵਾਹਨਾਂ ਦੀ ਨਿਲਾਮੀ ਕਰਕੇ 36.58 ਲੱਖ ਦਾ ਮਾਲੀਆ ਇਕੱਤਰ ਕੀਤਾ ਅਗਲੀ ਖ਼ਬਰ 326 ਦੇ ਪਰਚੇ 'ਚ ਨਾਮਜ਼ਦ ਗੁਰਪ੍ਰੀਤ ਸਿੰਘ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
Ad Position 24