ਐੱਸ. ਏ. ਐੱਸ. ਨਗਰ, 31 ਜਨਵਰੀ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਮੇਘ ਸਿੰਘ ਵਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ | ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਜਥੇ ਅਤੇ ਭਾਈ ਜੋਗਿੰਦਰ ਸਿੰਘ ਯੋਗੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਤੇ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ | ਸਮਾਗਮ 'ਚ ਧਰਮਵੀਰ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਹਰਜਿੰਦਰਪਾਲ ਸਿੰਘ, ਬਿ੍ਗੇਡੀਅਰ ਅਰੋੜਾ ਜੀ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਬੀਰਇੰਦਰ ਸਿੰਘ, ਸਾਬਕਾ ਪ੍ਰਧਾਨ ਅਮਰੀਕ ਸਿੰਘ, ਦਰਸ਼ਨ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਰਮਿੰਦਰ ਕੌਰ, ਅਵਿਨਾਸ਼ ਕੌਰ, ਅਮਨਪ੍ਰੀਤ ਕੌਰ, ਬਲਜੀਤ ਕੌਰ, ਅੰਮਿ੍ਤ ਕੌਰ ਤੇ ਜਸਵੀਰ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |