04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਟ੍ਰੈਫ਼ਿਕ ਪੁਲਿਸ ਨੇ ਗ਼ਲਤ ਪਾਰਕਿੰਗ ਲਈ 40 ਵਾਹਨਾਂ ਦੇ ਕੱਟੇ ਚਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਜ਼ੀਰਕਪੁਰ, 31 ਜਨਵਰੀ (ਮਨਿੰਦਰ ਸਿੰਘ)-ਸ਼ਹਿਰ ਦੀ ਵਿਗੜੀ ਟ੍ਰੈਫ਼ਿਕ ਸਥਿਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਜ਼ੀਰਕਪੁਰ ਟ੍ਰੈਫ਼ਿਕ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ | ਬੀਤੇ ਦਿਨੀਂ ਟ੍ਰੈਫ਼ਿਕ ਪੁਲਿਸ ਨੇ ਸਿੰਘਪੁਰਾ ਚੌਕ 'ਤੇ ਗ਼ਲਤ ਪਾਰਕ ਕੀਤੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 40 ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੱਟੇ | ਇਸ ਮੌਕੇ ਗੱਲਬਾਤ ਕਰਦਿਆਂ ਟ੍ਰੈਫ਼ਿਕ ਇੰਚਾਰਜ ਜ਼ੀਰਕਪੁਰ ਇੰਸਪੈਕਟਰ ਮਨਫੂਲ ਸਿੰਘ ਨੇ ਕਿਹਾ ਕਿ ਜੇਕਰ ਲੋਕ ਚੰਡੀਗੜ੍ਹ ਵਿਚ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰ ਸਕਦੇ ਹਨ ਤਾਂ ਜ਼ੀਰਕਪੁਰ ਵਿਚ ਕਿਉਂ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਟ੍ਰੈਫ਼ਿਕ ਪੁਲਿਸ ਦੀ ਇਸ ਮੁਹਿੰਮ ਨੇ ਨਾ ਸਿਰਫ਼ ਟ੍ਰੈਫ਼ਿਕ ਦੀ ਭੀੜ ਨੂੰ ਘਟਾਇਆ ਹੈ, ਬਲਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਚ ਵੀ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਟ੍ਰੈਫ਼ਿਕ ਮੁਲਾਜ਼ਮ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਯੂ. ਤੋਂ ਕੱਢੇ ਗਏ ਆਊਟਸੋਰਸ ਕੀਤੇ ਕਰਮਚਾਰੀਆਂ ਦੁਆਰਾ ਚੱਲ ਰਿਹਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਹੋਇਆ ਸਮਾਪਤ <... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਗੁਰੂ ਰਵਿਦਾਸ ਜੈਅੰਤੀ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ <br/>
Ad Position 24