04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਮਾਜਰੀ, 31 ਜਨਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦਾ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਾ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਦਸਮੀ ਦੇ ਦਿਹਾੜੇ ਦੇ ਸੰਬੰਧ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਮੀਤ ਸਿੰਘ ਬਰਸਾਲਪੁਰ ਵਲੋਂ ਕੀਰਤਨ ਰਾਹੀਂ, ਜਦਕਿ ਭਾਈ ਗੁਰਦੇਵ ਸਿੰਘ ਕੋਮਲ ਦੇ ਢਾਡੀ ਜਥੇ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਬਿ੍ਤਾਂਤ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਦੇਵ ਸਿੰਘ ਕੋਮਲ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਅੰਤ 'ਚ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ 23, 24 ਤੇ 25 ਫਰਵਰੀ ਨੂੰ ਮਨਾਏ ਜਾਣ ਵਾਲੇ ਸਾਲਾਨਾ ਹੋਲੇ-ਮਹੱਲੇ ਦੇ ਸੰਬੰਧ 'ਚ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਦਾ ਕੰਮ ਚੱਲ ਰਿਹਾ ਹੈ ਅਤੇ ਇਮਾਰਤ 'ਤੇ ਪੇਂਟ ਕਰਨ ਤੇ ਅਧੂਰੇ ਪਏ ਕਾਰਜਾਂ ਨੂੰ ਹੋਲੇ-ਮਹੱਲੇ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਜਾਰੀ ਕਾਰ ਸੇਵਾ 'ਚ ਬਣਦਾ ਯੋਗਦਾਨ ਪਾਇਆ ਜਾਵੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ, ਮਨਦੀਪ ਸਿੰਘ ਖਿਜ਼ਰਾਬਾਦ ਸਾਬਕਾ ਸੰਮਤੀ ਮੈਂਬਰ, ਅਮਰ ਸਿੰਘ ਅਕਾਲੀ, ਪ੍ਰੀਤਮ ਸਿੰਘ ਅਕਾਲੀ ਤੇ ਗੁਰਮੁੱਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਲ ਖ਼ਾਲਸਾ ਨੇ ਨਵ-ਨਿਯੁਕਤ ਅਮਰੀਕੀ ਰਾਜਦੂਤ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਦੋ ਦਿਨਾ ਸਟਾਰਟਅੱਪ ਮੇਲਾ ਸੈਕਟਰ-34 ਦੀ ਪ੍ਰਦਰਸ਼ਨੀ ਗਰਾੳਾੂਡ ਵਿਖੇ ਕਰਵਾਇਆ ਜਾਵੇਗਾ <br/>
Ad Position 24