29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-02-2026
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਕੀਤੀ ਸ਼ਿਰਕਤ
ਐੱਸ ਏ ਐੱਸ ਨਗਰ, 1 ਫਰਵਰੀ (ਪ੍ਰੋ. ਅਵਤਾਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਅਤੇ ਧਰਮਸ਼ਾਲਾਵਾਂ 'ਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਪਿੰਡ ਲਖਨੌਰ, ਪਿੰਡ ਕੈਲੋਂ ਦੀ ਧਰਮਸ਼ਾਲਾ, ਪਿੰਡ ਦੁਰਾਲੀ, ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਖੁਰਦ, ਗੁਰਦੁਆਰਾ ਗੁਰੂ ਰਵਿਦਾਸ ਜੀ ਉੱਪਰਲਾ ਮੁਹੱਲਾ ਪਿੰਡ ਮੌਲੀ ਬੈਦਵਾਣ, ਪਿੰਡ ਕੁੰਬੜਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਿੰਡ ਸੋਹਾਣਾ, ਫੇਜ਼-7 ਮੁਹਾਲੀ ਅਤੇ ਧਰਮਸ਼ਾਲਾ ਪਿੰਡ ਮਟੌਰ ਵਿਖੇ ਹੋਏ ਕਰਵਾਏ ਧਾਰਮਿਕ ਸਮਾਗਮਾਂ 'ਚ ਹਲਕਾ ਵਿਧਾਇਕ ਕੁਲਵੰਤ ਸਿੰਘ ਸ਼ਿਰਕਤ ਕਰਦਿਆਂ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਸੰਗਤਾਂ ਦੇ ਸਨਮੁਖ ਬੈਠ ਕੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਗੁਰੂ ਵਿਚਾਰਾਂ ਸਰਵਣ ਕੀਤੀਆਂ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ 'ਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਰਕਾਰੀ ਪੱਧਰ 'ਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਨੁਸਾਰ ਜੀਵਨ ਜੀਊਣ ਦੀ ਸੁਮੱਤ ਬਖਸ਼ਿਸ਼ ਹੋਵੇ ਅਤੇ ਸਭਨਾਂ ਨੂੰ ਸੁੱਖ, ਸ਼ਾਂਤੀ ਤੇ ਆਤਮਿਕ ਤਿ੍ਪਤੀ ਹਾਸਿਲ ਹੋਵੇ | ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਆਰ. ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਕਵਲਜੀਤ ਕੌਰ (ਸਾਬਕਾ ਕੌਂਸਲਰ), ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਚਾਹਲ, ਅਕਬਿੰਦਰ ਸਿੰਘ ਗੋਸਲ ਚੇਅਰਮੈਨ ਟ੍ਰੇਡ ਵਿੰਗ ਮੁਹਾਲੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਲਾਲੜੂ ਤੇ ਹੰਡੇਸਰਾ ਖੇਤਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਲਾਲੜੂ, (ਰਾਜਬੀਰ ਸਿੰਘ)-ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਲਾਲੜੂ ਅਤੇ ਹੰਡੇਸਰਾ ਖੇਤਰ ਦੇ ਪਿੰਡ ਧਰਮਗੜ੍ਹ, ਲਾਲੜੂ, ਜਾਸਤਨਾ ਕਲਾਂ, ਜਾਸਤਨਾ ਖੁਰਦ, ਮਲਕਪੁਰ, ਬੱਲੋਪੁਰ, ਤੌਫਾਂਪੁਰ, ਜੌਲਾ ਕਲਾਂ, ਤਸਿੰਬਲੀ, ਹੰਡੇਸਰਾ, ਜੜੌਤ, ਧੀਰੇਮਾਜਰਾ, ਮੀਰਪੁਰਾ ਤੇ ਬਟੌਲੀ ਆਦਿ ਪਿੰਡਾਂ 'ਚ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ | ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ 'ਚ ਹਾਜ਼ਰੀ ਲਗਵਾਈ ਤੇ ਨਤਮਸਤਕ ਹੁੰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਸਾਰਿਆਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਨੂੰ ਧਾਰਮਿਕ ਦਿਹਾੜੇ ਸ਼ਰਧਾ ਅਤੇ ਭਾਵਨਾ ਨਾਲ ਇੱਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਰਲ ਮਿਲ ਕੇ ਧਾਰਮਿਕ ਪ੍ਰੋਗਰਾਮ ਮਨਾਉਣ ਨਾਲ ਜਿੱਥੇ ਨੌਜਵਾਨਾਂ 'ਚ ਧਾਰਮਿਕ ਭਾਵਨਾ ਵੱਧਦੀ ਹੈ, ਉਥੇ ਹੀ ਆਪਸੀ ਭਾਈਚਾਰਕ ਸਾਂਝ 'ਚ ਵੀ ਵਾਧਾ ਹੁੰਦਾ ਹੈ | ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਅਮਨ ਰਾਣਾ, ਪਵਨ ਕੁਮਾਰ, ਜੀਵਨ ਰਾਣਾ, ਸੰਦੀਪ ਰਾਣਾ, ਸੁਧੀਰ ਰਾਣਾ, ਗੁਰਸੇਵਕ ਸਿੰਘ ਧਰਮਗੜ੍ਹ, ਸਤੀਸ਼ ਕੁਮਾਰ ਤੇ ਸਾਹਿਲ ਰਾਣਾ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਹਰਿਰਾਏ ਸਾਹਿਬ ਮੁੰਡੀ ਖਰੜ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਖਰੜ, (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਹਰਿਰਾਏ ਸਾਹਿਬ ਮੁੰਡੀ ਖਰੜ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਅਤੇ ਅਵਤਾਰ ਸਿੰਘ ਹਾਜ਼ੀਪੁਰ ਨੇ ਦੱਸਿਆ ਕਿ ਅੱਜ ਸਭ ਤੋਂ ਪਹਿਲਾਂ ਸਵੇਰੇ ਪਾਠ ਦੇ ਭੋਗ ਪਾਏ ਗਏ ਅਤੇ ਉਸ ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਪ ਲਗਾਇਆ ਗਿਆ, ਜਿਸ 'ਚ ਗਰੇਸ਼ਿਅਨ ਹਸਪਤਾਲ ਮੁਹਾਲੀ ਦੇ ਬਲੱਡ ਬੈਂਕ ਦੀ ਟੀਮ ਵਲੋਂ 30 ਯੂਨਿਟ ਖੂਨ ਇਕੱਠਾ ਕੀਤਾ ਗਿਆ | ਇਸ ਕੈਂਪ 'ਚ ਏ. ਪੀ. ਜੇ. ਸਕੂਲ ਮੁੰਡੀ ਖਰੜ ਦੇ ਪਿ੍ੰਸੀਪਲ ਜਸਵੀਰ ਚੰਦਰ, ਅਮਨਦੀਪ ਸਿੰਘ ਅਮਨ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਧਾਰਮਿਕ ਸਮਾਗਮ ਦੀ ਸਮਾਪਤੀ 'ਤੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਸਪ੍ਰੀਤ ਸਿੰਘ, ਅਵਤਾਰ ਸਿੰਘ ਹਾਜ਼ੀਪੁਰ, ਸੇਵਾ ਸਿੰਘ, ਪਿੰਦਰ ਸਿੰਘ, ਕਬਿੰਦਰ ਸਿੰਘ ਮਾਨ, ਬੀਬੀ ਹਰਜਿੰਦਰ ਕੌਰ, ਡੋਗਰਾ ਪ੍ਰਕਾਸ਼, ਮਾ. ਜਸਮੇਰ ਸਿੰਘ, ਬਲਵਿੰਦਰ ਸਿੰਘ, ਸ਼ਿਵਦੀਪ ਸੂਦ, ਜਰਨੈਲ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਖ਼ੂਨ ਦਾਨ ਕਰਨ ਵਾਲੇ ਦਾਨੀ ਸੱਜਣ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਐੱਸ. ਏ. ਐੱਸ. ਨਗਰ, (ਪ੍ਰੋ. ਅਵਤਾਰ ਸਿੰਘ)-ਪਿੰਡ ਝਾਂਮਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਸ ਉਪਰੰਤ ਰਾਗੀ ਅਤੇ ਢਾਡੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਜਸਪਾਲ ਸਿੰਘ ਸੁੰਮਨ ਮੁੱਲਾਂਪੁਰੀ, ਨਿਰਮਲ ਸਿੰਘ ਅਤੇ ਸ਼ਿਆਮ ਸਿੰਘ ਬੀ. ਏ. ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਗਿਆ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਸਬੀਰ ਸਿੰਘ ਨੰਬਰਦਾਰ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਜਸਪਾਲ ਸਿੰਘ ਸੁੰਮਨ ਮੁੱਲਾਂਪੁਰੀ ਦੇ ਜਥੇ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੀ ਸਮਾਪਤੀ 'ਤੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਖਰੜ, (ਗੁਰਮੁੱਖ ਸਿੰਘ ਮਾਨ)-ਖਰੜ ਦੇ ਨੇੜਲੇ ਪਿੰਡ ਹਰਲਾਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਸ ਉਪਰੰਤ ਗਿਆਨੀ ਭੁਪਿੰਦਰ ਸਿੰਘ, ਹੈਡ ਗ੍ਰੰਥੀ ਲਛਮਣ ਸਿੰਘ, ਤੇਜਪਾਲ ਸਿੰਘ ਦੇ ਜਥੇ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਵਾਰਾਂ ਪੇਸ਼ ਕੀਤੀਆਂ ਗਈਆਂ ਅਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਗਿਆ | ਉਕਤ ਸਮਾਗਮ ਦੀ ਸਮਾਪਤੀ 'ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਪਿੰਡ ਢਕੋਰਾਂ ਕਲਾਂ ਸਮੇਤ ਵੱਖ-ਵੱਖ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ
ਮੁੱਲਾਂਪੁਰ ਗਰੀਬਦਾਸ, (ਦਿਲਬਰ ਸਿੰਘ ਖੈਰਪੁਰ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਢਕੋਰਾਂ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰ ਸ਼ਖ਼ਸੀਅਤਾਂ ਸ਼ਿਰਕਤ ਕਰਦੇ ਹੋਏ ਨਤਮਸਤਕ ਹੋਈਆਂ | ਇਸ ਮੌਕੇ ਬੈਨੀਪਾਲ ਨੇ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਮੁੱਚੀ ਮਾਨਵਤਾ ਨੂੰ 'ਬੇਗਮਪੁਰਾ ਸ਼ਹਿਰ' ਦਾ ਸੰਕਲਪ ਦੇਣ ਤੇ ਬ੍ਰਾਹਮਣਵਾਦੀ ਬੰਧਨ ਤੋੜਨ ਵਾਲ਼ੇ ਮਹਾਨ ਫਿਲੋਸਫਰ ਗੁਰੂ ਰਵਿਦਾਸ ਜੀ ਦਾ ਜੀਵਨ ਸਮੁਚੀ ਮਾਨਵਤਾ ਲਈ ਸੇਧ ਦੇਣ ਵਾਲਾ ਹੈ | ਇਸ ਮੌਕੇ ਬੈਨੀਪਾਲ ਗਰੁੱਪ ਵਲੋਂ ਪਿੰਡ ਢਕੋਰਾਂ ਕਲਾਂ ਦੇ ਕੁਝ ਲੋੜਵੰਦ ਪਰਿਵਾਰਾਂ ਦੀਆਂ ਬੀਬੀਆਂ ਨੂੰ ਠੰਡ ਦੇ ਮੌਸਮ ਲਈ ਗਰਮ ਸ਼ਾਲਾਂ ਦਿਤੀਆਂ ਗਈਆਂ | ਇਸਦੇ ਨਾਲ਼ ਹੀ ਗੁਰਦੁਆਰਾ ਸਾਹਿਬ ਢਕੋਰਾਂ ਕਲਾਂ ਦੇ ਲੰਗਰਾਂ ਲਈ ਭੱਠੀ ਅਤੇ ਹੋਰ ਬਰਤਨਾਂ ਦੀ ਸੇਵਾ ਵੀ ਕੀਤੀ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਦੇ ਸਹਿਯੋਗ ਨਾਲ ਇਹ ਸੇਵਾ ਕਾਰਜ ਭਵਿੱਖ 'ਚ ਵੀ ਜਾਰੀ ਰਹਿਣਗੇ | ਇਸ ਮੌਕੇ ਪ੍ਰਧਾਨ ਦਿਲਪ੍ਰੀਤ ਸਿੰਘ, ਮੇਵਾ ਸਿੰਘ ਖਿਜ਼ਰਾਬਾਦ, ਬਾਬਾ ਰਣਬੀਰ ਸਿੰਘ, ਸੁਖਦੇਵ ਸਿੰਘ ਅਭੀਪੁਰ, ਹਰਭਜਨ ਸਿੰਘ ਢਕੋਰਾਂ, ਕਿਰਪਾਲ ਸਿੰਘ, ਕੈਪਟਨ ਨਛੱਤਰ ਸਿੰਘ, ਗੁਰਮੁੱਖ ਸਿੰਘ ਫੌਜੀ, ਅਵਤਾਰ ਸਿੰਘ, ਗਿਆਨੀ ਹਰੀ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਸਰਪੰਚ, ਬਲਦੇਵ ਸਿੰਘ, ਬਲਜੀਤ ਸਿੰਘ, ਸੁਖਜੀਤ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਸਥਾਨਕ ਗੁਰਦੁਆਰਾ ਨਾਨਕ ਦਰਬਾਰ ਸਮੇਤ ਪਿੰਡ ਖੈਰਪੁਰ, ਸੁਹਾਲੀ, ਰਾਣੀਮਾਜਰਾ, ਸੈਣੀਮਾਜਰਾ, ਤਿਊੜ, ਸ਼ੇਖਪੁਰਾ ਤੇ ਹੋਰ ਵੱਖ-ਵੱਖ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਦੌਰਾਨ ਰਾਗੀ ਢਾਡੀ ਕਵੀਸ਼ਰ ਜਥਿਆਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਕਾਰਜਾਂ ਸੰਬੰਧੀ ਚਾਨਣਾ ਪਾਇਆ | ਇਸ ਦੌਰਾਨ ਗੁਰੂ ਘਰਾਂ 'ਚ ਸਾਰਾ ਦਿਨ ਅਤੁੱਟ ਲੰਗਰ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਫਰਜ਼ੀ ਟਰੇਡਿੰਗ ਐਪ ਰਾਹੀਂ 14.40 ਲੱਖ ਦੀ ਸਾਈਬਰ ਠੱਗੀ <br/> ਅਗਲੀ ਖ਼ਬਰ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਬਿਜਲੀ ਗਰਿੱਡ ਨੇੜੇ ਬਿਜਲੀ ਦੀ ਤਾਰ ਟਿੱਪਰ 'ਚ ਫਸੀ <br/>
Ad Position 24