29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੀ. ਜੀ. 'ਚ ਰਹਿੰਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ <br/>

Ad Position 21
No active advertisement
ਅਜੀਤ ਡੈਸਕ 02-02-2026
ਜ਼ੀਰਕਪੁਰ, 1 ਫਰਵਰੀ (ਮਨਿੰਦਰ ਸਿੰਘ)-ਵੀ. ਆਈ. ਪੀ. ਰੋਡ 'ਤੇ ਸਥਿਤ ਦ ਆਈਕਾਨ ਪੀ. ਜੀ. 'ਚ ਰਹਿਣ ਵਾਲੇ 40 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਗਿਰੀਸ਼ ਨਾਇਰ ਵਜੋਂ ਹੋਈ ਹੈ, ਜੋ ਚੰਡੀਗੜ੍ਹ 'ਚ ਮਾਰਕੀਟਿੰਗ ਦਾ ਕੰਮ ਕਰਦਾ ਸੀ | ਸ਼ੁਰੂਆਤੀ ਜਾਂਚ 'ਚ ਉਸ ਵਿਅਕਤੀ ਦੀ ਮੌਤ ਪੇਟ ਦੇ ਅਲਸਰ ਕਾਰਨ ਹੋਣ ਦਾ ਸ਼ੱਕ ਹੈ | ਉਹ ਵਿਅਕਤੀ ਕੈਂਸਰ ਤੋਂ ਵੀ ਪੀੜਤ ਸੀ | ਜਾਣਕਾਰੀ ਅਨੁਸਾਰ ਗਿਰੀਸ਼ ਨਾਇਰ ਪਿਛਲੇ ਇਕ ਮਹੀਨੇ ਤੋਂ ਵੀ. ਆਈ. ਪੀ. ਰੋਡ 'ਤੇ ਸਥਿਤ ਦ ਆਈਕਾਨ ਪੀ. ਜੀ. ਦੇ ਮਕਾਨ ਨੰ. 19 'ਚ ਰਹਿ ਰਿਹਾ ਸੀ ਅਤੇ ਪਿਛਲੇ ਦੋ-ਤਿੰਨ ਦਿਨਾਂ ਤੋਂ ਉਸ ਨੇ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲਿ੍ਹਆ ਸੀ | ਦੋ ਦਿਨਾਂ ਤੋਂ ਉਹ ਮਕਾਨ ਮਾਲਕ ਦੀ ਫੋਨ ਦਾ ਵੀ ਕੋਈ ਜਵਾਬ ਨਹੀਂ ਦੇ ਰਿਹਾ ਸੀ, ਜਿਸ ਕਾਰਨ ਸ਼ੱਕ ਦੇ ਆਧਾਰ 'ਤੇ ਜਦੋਂ ਮਕਾਨ ਮਾਲਕ ਨੂੰ ਐਤਵਾਰ ਨੂੰ ਪੀ. ਜੀ. ਪਹੁੰਚ ਕੇ ਲੰਬੇ ਸਮੇਂ ਤੱਕ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ | ਉਸ ਤੋਂ ਬਾਅਦ ਪੁਲਿਸ ਦੀ ਮੌਜੂਦਗੀ 'ਚ ਦਰਵਾਜ਼ਾ ਤੋੜ ਕੇ ਅੰਦਰ ਵੇਖਿਆ ਤਾਂ ਵਿਅਕਤੀ ਦੀ ਲਾਸ਼ ਕਮਰੇ ਦੇ ਅੰਦਰ ਫਰਸ਼ 'ਤੇ ਪਈ ਮਿਲੀ | ਪੁਲਿਸ ਦਾ ਮੰਨਣਾ ਹੈ ਕਿ ਮੌਤ ਲਗਭਗ ਦੋ ਦਿਨ ਪਹਿਲਾਂ ਹੋਈ ਸੀ | ਇਸ ਸੰਬੰਧੀ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਮਿ੍ਤਕ ਦੇ ਮੂੰਹ 'ਚੋਂ ਖੂਨ ਦੀਆਂ ਉਲਟੀਆਂ ਦੇ ਨਿਸ਼ਾਨ ਮਿਲੇ ਹਨ, ਜਿਸ ਨਾਲ ਪੇਟ 'ਚ ਅਲਸਰ ਫਟਣ ਦਾ ਸ਼ੱਕ ਪੈਦਾ ਹੁੰਦਾ ਹੈ | ਹਾਲਾਂਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ | ਪੁਲਿਸ ਨੇ ਮਿ੍ਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੈਂਟਾ ਹੋਮਸ ਦੀ ਕੰਧ ਕੋਲੋਂ ਚਾਰ ਮਹੀਨੇ ਦਾ ਭਰੂਣ ਮਿਲਿਆ <br/>
Ad Position 24