29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-02-2026
ਜ਼ੀਰਕਪੁਰ, 1 ਫਰਵਰੀ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਗਸ਼ਤ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਮੇਵਾ ਸਿੰਘ ਪੁਲਿਸ ਪਾਰਟੀ ਨਾਲ ਪਿੰਕ ਸਿਟੀ ਨੇੜੇ ਬਣੀਆਂ ਝੁੱਗੀਆਂ ਕੋਲ ਗਸ਼ਤ ਕਰ ਰਹੇ ਸਨ | ਇਸ ਦੌਰਾਨ ਇਕ ਨੌਜਵਾਨ ਨਸ਼ੇ ਦੀ ਹਾਲਤ 'ਚ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਪੁਲਿਸ ਵਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ | ਨੌਜਵਾਨ ਦੀ ਪਛਾਣ ਸਲਿੰਦਰ ਕੁਮਾਰ ਵਾਸੀ ਲਖਨਊ (ਉੱਤਰ ਪ੍ਰਦੇਸ਼) ਹਾਲ ਵਾਸੀ ਪੀਰ ਮੁਛੱਲਾ ਵਜੋਂ ਹੋਈ ਹੈ | ਪੁਲਿਸ ਮੁਲਜ਼ਮ ਨੂੰ ਡੋਪ ਟੈਸਟ ਲਈ ਡੇਰਾਬੱਸੀ ਦੇ ਹਸਪਤਾਲ ਲੈ ਗਈ, ਜਿਥੇ ਉਸ ਦੀ ਡਾਕਟਰੀ ਜਾਂਚ 'ਚ ਡੋਪ ਟੈਸਟ ਪਾਜ਼ੀਟਿਵ ਆਇਆ | ਪੁਲਿਸ ਨੇ ਇਸ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਤੇ ਇਲਾਕੇ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਪੀ. ਜੀ. 'ਚ ਰਹਿੰਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ <br/>
Ad Position 24