29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ਼ਿਵਾਲਿਕ ਸਿਟੀ ਦੀਆਂ ਸਮੱਸਿਆਵਾਂ ਦਾ ਮਾਮਲਾ ਹਿਊਮਨ ਰਾਈਟਸ ਕੋਲ ਪੁੱਜਿਆ <br/>

Ad Position 21
No active advertisement
ਅਜੀਤ ਡੈਸਕ 02-02-2026
ਖਰੜ, 1 ਫਰਵਰੀ (ਜੰਡਪੁਰੀ)-ਲਾਂਡਰਾਂ ਰੋਡ 'ਤੇ ਸ਼ਿਵਾਲਕ ਸਿਟੀ ਦੀਆਂ ਸਮੱਸਿਆ ਦਾ ਮਾਮਲਾ ਪੰਜਾਬ ਰਾਜ ਹਿਊਮਨ ਰਾਈਟਸ ਕੋਲ ਪਹੁੰਚ ਗਿਆ ਹੈ, ਜਿਸ ਦੇ ਚਲਦਿਆਂ 12 ਫਰਵਰੀ ਨੂੰ ਇਸ ਮਾਮਲੇ ਸੰਬੰਧੀ ਜਵਾਬ ਮੰਗਿਆ ਹੈ | ਇਸ ਬਾਬਤ ਜਾਣਕਾਰੀ ਦਿੰਦਿਆਂ ਸ਼ਿਵਾਲਿਕ ਸਿਟੀ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪਿਊਸ਼ ਵਿੱਜ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਰਾਜ ਹਿਊਮਨ ਰਾਈਟਸ ਚੰਡੀਗੜ੍ਹ ਵਿਖੇ ਜਾ ਕੇ ਗੁਹਾਰ ਲਗਾਈ ਸੀ ਕਿ ਬੀਤੇ ਦਿਨੀਂ ਮੀਂਹ ਪੈਣ ਕਾਰਨ ਸ਼ਿਵਾਲਿਕ ਸਿਟੀ ਦੀ ਮਾਰਕੀਟ 'ਚ ਹਰ ਪਾਸੇ ਪਾਣੀ ਭਰ ਗਿਆ ਹੈ | ਉਨ੍ਹਾਂ ਦੱਸਿਆ ਸੀ ਕਿ ਨਗਰ ਕੌਂਸਲ ਖਰੜ ਵਲੋਂ ਇਥੇ ਇੰਟਰਲਾਕ ਟਾਇਲਾਂ ਲਗਾਉਣ ਅਤੇ ਢੁਕਵੀਂ ਡਰੇਨੇਜ਼ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ, ਪਰ ਉਸ ਨੂੰ ਅਧੂਰੇ ਛੱਡੇ ਜਾਣ ਕਾਰਨ ਹੀ ਇਲਾਕਾ ਛੱਪੜ ਦਾ ਰੂਪ ਧਾਰਨ ਕਰ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਇਥੇ ਖੜ੍ਹੇ ਪਾਣੀ 'ਚੋਂ ਬਦਬੂ ਆਉਣੀ ਵੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਮੇਂ ਦੀ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਅੱਜ ਇਹ ਹਾਲਾਤ ਪੈਦਾ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੇ ਧਿਆਨ 'ਚ ਵੀ ਇਹ ਮਾਮਲਾ ਲਿਆਂਦਾ ਗਿਆ ਸੀ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰਕੇ ਉਨ੍ਹਾਂ ਨੂੰ ਪੰਜਾਬ ਰਾਜ ਹਿਊਮਨ ਰਾਈਟਸ ਦਾ ਦਰਵਾਜ਼ਾ ਖੜਕਾਉਣਾ ਪਿਆ |

Ad Position 22
No active advertisement
ਪਿਛਲੀ ਖ਼ਬਰ ਲੋਕ ਹਿੱਤ ਮਿਸ਼ਨ ਵਲੋਂ ਕੇਂਦਰੀ ਬਿੱਲਾਂ ਖਿਲਾਫ਼ ਟਰੈਕਟਰ ਮਾਰਚ ਕੀਤਾ ਗਿਆ <br/> ਅਗਲੀ ਖ਼ਬਰ ਡਾਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ <br/>
Ad Position 24