ਇਸ ਸੰਬੰਧੀ ਹਲਕਾ ਮੁਹਾਲੀ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਤੰਤਰ ਇਸ ਹੱਦ ਤੱਕ ਖ਼ਰਾਬ ਹੋ ਚੁੱਕਾ ਹੈ ਕਿ ਗੁਰੂ ਘਰ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਵੇਚੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਵਿਜੀਲੈਂਸ ਨੂੰ ਜਾਂਚ ਕਰਨੀ ਚਾਹੀਦੀ ਹੈ ਅਤੇ ਜ਼ਮੀਨ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵੇਚਣ ਤੇ ਖ਼ਰੀਦਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |