13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮਾਂ 'ਚ ਗੁਰਦਰਸ਼ਨ ਸਿੰਘ ਸੈਣੀ ਨੇ ਲਵਾਈ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 04-02-2026
ਡੇਰਾਬੱਸੀ, 3 ਫਰਵਰੀ (ਗੁਰਮੀਤ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਕਰਵਾਏ ਗਏ ਧਾਰਮਿਕ ਸਮਾਗਮਾਂ 'ਚ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਗੁਰੂ ਚਰਨਾਂ 'ਚ ਹਾਜ਼ਰੀ ਭਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਦੌਰਾਨ ਗੁਰਦਰਸ਼ਨ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਪਿੰਡ ਭਾਂਖਰਪੁਰ, ਮੀਰਪੁਰ, ਬੀਜਣਪੁਰ ਤੇ ਖੇੜੀ ਗੁੱਜਰਾਂ ਸਮੇਤ ਕਈ ਹੋਰਨਾਂ ਪਿੰਡਾਂ ਦੇ ਮੰਦਰਾਂ ਅਤੇ ਗੁਰੂ-ਘਰਾਂ 'ਚ ਨਤਮਸਤਕ ਹੁੰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਪ੍ਰਮਾਤਮਾ ਨਾਲ ਜੋੜਨ ਦੇ ਨਾਲ-ਨਾਲ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ਦਾ ਉਪਦੇਸ਼ ਦਿੰਦੀ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈ ਕੇ ਸਮਾਜ 'ਚ ਆਪਸੀ ਭਾਈਚਾਰਾ ਮਜ਼ਬੂਤ ਕੀਤਾ ਜਾਵੇ | ਇਸ ਮੌਕੇ ਪ੍ਰਬੰਧਕਾਂ ਵਲੋਂ ਗੁਰਦਰਸ਼ਨ ਸਿੰਘ ਸੈਣੀ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਟਿੰਕੂ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਸੈੱਲ, ਪੁਸ਼ਪਿੰਦਰ ਮਹਿਤਾ ਤੇ ਸੰਨਤ ਭਾਰਦਵਾਜ ਸਮੇਤ ਇਲਾਕੇ ਦੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲਦਾਰ ਵਰਿੰਦਰ ਸਿੰਗਲਾ ਨੂੰ ਪੰਚਕੂਲਾ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/> ਅਗਲੀ ਖ਼ਬਰ ਅਕਾਲੀ ਦਲ ਨੇ ਰਵਿੰਦਰ ਸਿੰਘ ਖੇੜਾ ਨੂੰ ਵਿਧਾਨ ਸਭਾ ਹਲਕਾ ਖਰੜ ਦਾ ਇੰਚਾਰਜ ਲਗਾਇਆ <br/>
Ad Position 24