13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 04-02-2026
ਐੱਸ. ਏ. ਐੱਸ. ਨਗਰ, 3 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਅੱਜ 4 ਫਰਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਡੀ-ਮਾਰਟ ਸਟੋਰਜ਼ ਪੰਜਾਬ, ਭਾਰਤ ਦੀ ਸਭ ਤੋਂ ਵੱਡੀ ਸਟਾਫਿੰਗ ਕੰਪਨੀ ਕੁਐਸ ਕਰੋਪ ਲਿ., ਆਈ ਪ੍ਰੋਸੈੱਸ ਸਰਵਿਸ ਇੰਡੀਆ ਲਿ., ਭਾਰਤ ਦੀ ਸਭ ਤੋਂ ਵੱਡੀ ਇਲੈਕਟ੍ਰੋਨਿਕ ਅਤੇ ਉਪਭੋਗਤਾ ਸਹਾਇਕ ਸਾਮਾਨ ਦੀ ਚੇਨ ਅਤੇ ਏ ਜੀਨੀਅਸ ਕੰਪਨੀਆਂ ਵਲੋਂ ਪੈਕਰ, ਬਿਲਿੰਗ ਐਗਜ਼ੀਕਿਊਟਿਵ/ਕੈਸ਼ੀਅਰ, ਸੇਲਜ਼ ਐਸੋਸੀਏਟ, ਗੋ ਡਾਊਨ ਅਸਿਸਟੈਂਟ, ਮਾਰਟਗੇਜ ਸੇਲਜ਼ ਐਗਜ਼ੀਕਿਊਟਿਵ, ਕਸਟਮਰ ਸਰਵਿਸ ਐਸੋਸੀਏਟ-ਡਿਜ਼ੀਟਲ ਆਦਿ ਅਸਾਮੀਆਂ ਲਈ 12ਵੀਂ ਅਤੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਕੰਪਨੀ ਦੇ ਨਾਰਮਜ਼ ਅਨੁਸਾਰ ਹੋਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ | ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਮੌਕੇ ਉਹ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਲਈ ਕੋਈ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡਾ. ਗੁਰਮੇਲ ਸਿੰਘ ਦੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਜੋਂ ਹੋਈ ਤਰੱਕੀ <br/> ਅਗਲੀ ਖ਼ਬਰ ਪਿੰਡ ਖੇੜੀ ਗੁੱਜਰਾਂ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ <br/>
Ad Position 24