13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਡਾ. ਗੁਰਮੇਲ ਸਿੰਘ ਦੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਜੋਂ ਹੋਈ ਤਰੱਕੀ <br/>

Ad Position 21
No active advertisement
ਅਜੀਤ ਡੈਸਕ 04-02-2026
ਐੱਸ. ਏ. ਐੱਸ. ਨਗਰ, 3 ਫਰਵਰੀ (ਪ੍ਰੋ. ਅਵਤਾਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਨੂੰ ਵਿਸ਼ੇਸ਼ ਹੁਕਮਾਂ ਰਾਹੀਂ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦਉੱਨਤ ਕੀਤਾ ਗਿਆ ਹੈ | ਡਾ. ਗੁਰਮੇਲ ਸਿੰਘ ਜਿਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸੁਆਇਲ ਸਾਇੰਸ ਅਧੀਨ ਐਮ. ਐਸ. ਸੀ. ਦੀ ਵਿੱਦਿਆ ਪ੍ਰਾਪਤ ਕੀਤੀ ਸੀ, ਨੇ ਸਾਲ 1992 'ਚ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਭੌਂ ਪਰਖ ਪ੍ਰਯੋਗਸ਼ਾਲਾ ਗੜ੍ਹਸ਼ੰਕਰ ਵਿਖੇ ਜੁਆਇੰਨ ਕੀਤਾ ਸੀ | ਇਸ ਤੋਂ ਬਾਅਦ ਉਨ੍ਹਾਂ ਵਲੋਂ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਚੰਡੀਗੜ੍ਹ ਵਿਖੇ ਸਾਲ 1995 ਤੋਂ ਲੈ ਕੇ 1998 ਤੱਕ ਸੇਵਾਵਾਂ ਨਿਭਾਈਆਂ ਗਈਆਂ, ਉਪਰੰਤ ਉਹ ਸਾਲ 1998 ਤੋਂ ਲੈ ਕੇ 2016 ਤੱਕ ਜ਼ਿਲ੍ਹਾ ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਮੁਹਾਲੀ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਵਜੋਂ ਸੇਵਾ ਨਿਭਾਉਂਦੇ ਰਹੇ | ਡਾ. ਗੁਰਮੇਲ ਸਿੰਘ ਦੀ ਬਤੌਰ ਖੇਤੀਬਾੜੀ ਅਫ਼ਸਰ ਪਦਉੱਨਤੀ ਸਾਲ 2016 'ਚ ਹੋਈ ਸੀ ਅਤੇ ਸਾਲ 2021 ਤੱਕ ਉਨ੍ਹਾਂ ਨੇ ਬਤੌਰ ਬਲਾਕ ਖੇਤੀਬਾੜੀ ਅਫ਼ਸਰ ਰਾਜਪੁਰਾ ਅਤੇ ਚੀਫ਼ ਇੰਸਪੈਕਟਰ ਫਰਟੀਲਾਈਰ ਦਫ਼ਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਵਿਖੇ ਅਹਿਮ ਅਹੁਦਿਆਂ 'ਤੇ ਕੰਮ ਕੀਤਾ | ਉਨ੍ਹਾਂ ਸਾਲ 2021 ਦੌਰਾਨ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ (ਐਲ. ਸੀ. ਪੀ. ਪੀ.) ਅਤੇ ਇਸ ਉਪਰੰਤ ਜ਼ਿਲ੍ਹਾ ਰੂਪਨਗਰ ਅਤੇ ਮੁਹਾਲੀ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਕੰਮ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਖੇ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਕੰਮ ਕਰਦਿਆਂ ਰਾਜ 'ਚ ਵੱਖ-ਵੱਖ ਫ਼ਸਲਾਂ ਦੇ ਮਿਆਰੀ ਬੀਜਾਂ ਦੀ ਸਪਲਾਈ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ 'ਚ ਅਹਿਮ ਯੋਗਦਾਨ ਪਾਇਆ ਗਿਆ | ਆਪਣੀ ਤਰੱਕੀ ਦੇ ਚਲਦਿਆਂ ਡਾ. ਗੁਰਮੇਲ ਸਿੰਘ ਨੇ ਖੇਤੀਬਾੜੀ ਮੰਤਰੀ ਪੰਜਾਬ ਅਤੇ ਸਕੱਤਰ ਖੇਤੀਬਾੜੀ ਪੰਜਾਬ ਦਾ ਉਚੇਚੇ ਤੌਰ 'ਤੇ ਧੰਨਵਾਦ

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਏ. ਐੱਸ. ਪੀ. ਦਾ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ <br/>
Ad Position 24