ਜ਼ੀਰਕਪੁਰ, 3 ਫਰਵਰੀ (ਮਨਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਸਕੱਤਰ ਸਾਬਕਾ ਇੰਸਪੈਕਟਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਏ. ਅੱੈਸ. ਪੀ. ਜ਼ੀਰਕਪੁਰ ਗਜਲਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਵਧੀਆ ਕਾਰਜਸ਼ੈਲੀ ਲਈ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਲਕਪੁਰ, ਜਨਰਲ ਸਕੱਤਰ ਦਲਜੀਤ ਸਿੰਘ ਕੈਲੋਂ ਤੇ ਰਤਨ ਸਿੰਘ ਜ਼ੀਰਕਪੁਰ (ਸਾਰੇ ਸਾਬਕਾ ਇੰਸਪੈਕਟਰ) ਵੀ ਹਾਜ਼ਰ ਸਨ | ਇਸ ਮੌਕੇ ਸੇਵਾ-ਮੁਕਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਏ. ਅੱੈਸ. ਪੀ. ਜ਼ੀਰਕਪੁਰ ਗਜਲਪ੍ਰੀਤ ਕੌਰ ਦੀ ਵਧੀਆ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਏ. ਐੱਸ. ਪੀ. ਗਜਲਪ੍ਰੀਤ ਕੌਰ ਨੇ ਸਾਬਕਾ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਜ਼ਰਬੇਕਾਰ ਸੇਵਾ-ਮੁਕਤ ਪੁਲਿਸ ਅਧਿਕਾਰੀਆਂ ਕੋਲੋਂ ਮਦਦ ਲੈਣਗੇ ਤੇ ਆਉਣ ਵਾਲੇ ਦਿਨਾਂ ਵਿਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸਿੱਖਿਅਤ ਕਰਨ ਲਈ ਤੇ ਤਜ਼ਰਬੇ ਸਾਂਝੇ ਕਰਨ ਲਈ ਸੇਵਾ-ਮੁਕਤ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਸਬ-ਡਵੀਜ਼ਨ ਜ਼ੀਰਕਪੁਰ ਦੀ ਪੁਲਿਸ ਬਹੁਤ ਹੀ ਵਧੀਆ ਤਰੀਕੇ ਨਾਲ ਆਪਣਾ ਕੰਮ ਕਰ ਰਹੀ ਹੈ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਤੇ ਗ਼ਲਤ ਕੰਮ ਕਰਨ ਵਾਲੇ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਬਣਿਆ ਹੋਇਆ ਹੈ |