19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਐੱਸ. ਏ. ਐੱਸ. ਨਗਰ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਕੋਮਲ ਮਿੱਤਲ ਦੀ ਅਗਵਾਈ ਹੇਠ ਸੇਂਟ ਜਾਨ ਐਂਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਭਾਰਤੀ ਰੈੱਡ ਕਰਾਸ ਦੇ ਪ੍ਰਮਾਣਿਤ ਟ੍ਰੇਨਰ ਸੰਦੀਪ ਸਿੰਘ ਵਲੋਂ ਕੰਡਕਟਰਾਂ, ਡਰਾਈਵਰਾਂ, ਫੈਕਟਰੀ ਕਰਮਚਾਰੀਆਂ ਅਤੇ ਨੈਨੀ ਸਟੂਡੈਂਟਾਂ ਨੂੰ ਹਾਦਸਿਆਂ ਤੇ ਐਮਰਜੈਂਸੀ ਦੀ ਸਥਿਤੀ 'ਚ ਕੀਮਤੀ ਜਾਨਾਂ ਬਚਾਉਣ ਸੰਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ | ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਹਾਦਸਿਆਂ ਮੌਕੇ ਜ਼ਖ਼ਮੀਆਂ ਦੀ ਜਾਨ ਬਚਾਉਣ ਅਤੇ ਉਨ੍ਹਾਂ ਦੇ ਦਰਦ ਨੂੰ ਘਟਾਉਣ 'ਚ ਫਸਟ ਏਡ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਹਰ ਨਾਗਰਿਕ ਨੂੰ ਫਸਟ ਏਡ ਦੀ ਮੁੱਢਲੀ ਜਾਣਕਾਰੀ ਹੋਣੀ ਚਾਹੀਦੀ ਹੈ | ਕੈਂਪ ਦੌਰਾਨ ਸਿਖਿਆਰਥੀਆਂ ਨੂੰ ਮੁੱਖ ਤੌਰ 'ਤੇ ਸੀ. ਪੀ. ਆਰ., ਬਣਾਵਟੀ ਸਾਹ ਦੇਣ, ਬੇਹੋਸ਼ੀ ਦੀ ਸਥਿਤੀ, ਵਗਦੇ ਖ਼ੂਨ ਨੂੰ ਰੋਕਣ, ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣ, ਜਲਣ ਤੇ ਸੱਪ ਦੇ ਡੰਗਣ ਵਰਗੀਆਂ ਸਥਿਤੀਆਂ 'ਚ ਦਿੱਤੀ ਜਾਣ ਵਾਲੀ ਫਸਟ ਏਡ ਸੰਬੰਧੀ ਵਿਵਹਾਰਕ ਟ੍ਰੇਨਿੰਗ ਪ੍ਰਦਾਨ ਕੀਤੀ ਗਈ | ਇਸ ਮੌਕੇ ਟ੍ਰੇਨਰ ਨੇ ਦੱਸਿਆ ਕਿ ਦਿਲ ਦੇ ਦੌਰੇ ਮੌਕੇ ਸਮੇਂ ਸਿਰ ਦਿੱਤੀ ਗਈ ਸੀ. ਪੀ. ਆਰ. ਜਾਨ ਬਚਾਉਣ 'ਚ ਬੇਹੱਦ ਮਦਦਗਾਰ ਸਾਬਿਤ ਹੁੰਦੀ ਹੈ | ਇਸ ਦੇ ਨਾਲ ਹੀ ਸਿਖਿਆਰਥੀਆਂ ਨੂੰ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਠੀਕ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ | ਅੰਤ 'ਚ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਵਲੋਂ ਸਿਖਿਆਰਥੀਆਂ ਨੂੰ ਰੈੱਡ ਕਰਾਸ ਦੇ ਸਿਧਾਂਤਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਗਮਾਡਾ ਅਧੀਨ ਖੇਤਰ ਦੀਆਂ ਸੜਕਾਂ ਦੀ ਹਾਲਤ ਖਸਤਾ, ਸਾਬਕਾ ਮੰਤਰੀ ਕੰਗ ਨੇ ਮੁਰੰਮਤ ਦੀ ਕੀਤੀ ਮੰਗ... ਅਗਲੀ ਖ਼ਬਰ ਚੰਡੀਗੜ੍ਹ ਦੀ ਅੰਡਰ-19 ਬੇਸਬਾਲ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ <br/>
Ad Position 24