19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜੈਅੰਤੀ ਦੇਵੀ ਮੰਦਰ ਵਿਖੇ ਕਰਵਾਏ ਸਮਾਗਮ 'ਚ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 05-02-2026
ਮਾਜਰੀ ,4 ਫਰਵਰੀ (ਕੁਲਵੰਤ ਸਿੰਘ ਧੀਮਾਨ)-ਜੈਅੰਤੀ ਦੇਵੀ ਮੰਦਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਲਖਵਿੰਦਰ ਕੌਰ ਗਰਚਾ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਤੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵਲੋਂ ਉੇਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆ ਤੇ ਮੰਦਰ ਕਮੇਟੀ ਦੇ ਮੈਂਬਰਾਂ ਵਲੋਂ ਮਹਿਮਨਾਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਵਿਸ਼ਾਲ ਕੁਸ਼ਤੀ ਦੰਗਲ ਵੀ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪੁੱਜੇ ਪਹਿਲਵਾਨਾਂ ਵਲੋਂ ਆਪਣੇ ਦਾਅ-ਪੇਚ ਦੇ ਜੌਹਰ ਦਿਖਾਏ ਗਏ |
ਇਸ ਮੌਕੇ ਰਵਿੰਦਰ ਸਿੰਘ ਪੜੌਲ, ਰਜਿੰਦਰ ਸਿੰਘ ਰਾਜੂ ਮਾਣਕਪੁਰ ਸ਼ਰੀਫ, ਕਿ੍ਪਾਲ ਸਿੰਘ ਖਿਜ਼ਰਾਬਾਦ, ਰਣਜੀਤ ਸਿੰਘ ਖੱਦਰੀ, ਕੁਲਵਿੰਦਰ ਸਿੰਘ ਨਗਲੀਆਂ ਤੇ ਹਰਜਿੰਦਰ ਸਿੰਘ ਬਲੌਂਗੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ਮੁਹਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸਮੀਖਿਆ... ਅਗਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਗਮਾਡਾ ਅਧੀਨ ਖੇਤਰ ਦੀਆਂ ਸੜਕਾਂ ਦੀ ਹਾਲਤ ਖਸਤਾ, ਸਾਬਕਾ ਮੰਤਰੀ ਕੰਗ ਨੇ ਮੁਰੰਮਤ ਦੀ ਕੀਤੀ ਮੰਗ...
Ad Position 24