19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਿਹਤ ਮੰਤਰੀ ਵਲੋਂ ਮੁਹਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 05-02-2026
ਐੱਸ. ਏ. ਐੱਸ. ਨਗਰ, 4 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ ਨਾਗਰਿਕ-ਕੇਂਦਰਿਤ ਯੋਜਨਾ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਵੱਡੀ ਉਪਲੱਬਧੀ ਹੈ, ਜਿਸ ਦਾ ਮਕਸਦ ਪੰਜਾਬ ਦੇ ਵਸਨੀਕਾਂ ਨੂੰ ਮੁਕੰਮਲ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸ਼ਾਮਿਲ ਕੀਤੇ ਗਏ ਹਨ ਅਤੇ ਲਗਪਗ 2,300 ਇਲਾਜ ਪੈਕੇਜ਼ ਕਵਰ ਕੀਤੇ ਗਏ ਹਨ, ਜੋ ਕਿ ਇਸ ਨੂੰ ਦੇਸ਼ ਦੀਆਂ ਸਭ ਤੋਂ ਵਿਸਤਿ੍ਤ ਅਤੇ ਵਿਲੱਖਣ ਸਿਹਤ ਯੋਜਨਾਵਾਂ 'ਚੋਂ ਇਕ ਬਣਾਉਂਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ ਮੰਤਰੀ ਨੂੰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਇਸ ਸਮੇਂ 190 ਰਜਿਸਟ੍ਰੇਸ਼ਨ ਸਥਾਨ ਕਾਰਜ਼ਸੀਲ ਹਨ | ਇਨ੍ਹਾਂ ਵਿਚ 163 ਵਿਲੇਜ਼ ਲੈਵਲ ਐਂਟਰਪ੍ਰਨਿਓਰ ਅਤੇ 27 ਵਿਸ਼ੇਸ਼ ਕੈਂਪ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਸਥਾਨ ਲੋੜ ਅਨੁਸਾਰ ਬਦਲੇ ਜਾ ਰਹੇ ਹਨ | ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ 10 ਲੱਖ ਰੁ. ਤੱਕ ਦੇ ਨਕਦੀ-ਰਹਿਤ ਇਲਾਜ ਦੀ ਇਸ ਸੁਵਿਧਾ ਦਾ ਹਰ ਯੋਗ ਨਾਗਰਿਕ ਅਤੇ ਪਰਿਵਾਰ ਲਾਭ ਲੈ ਸਕੇ | ਮੀਟਿੰਗ ਵਿਚ ਏ. ਡੀ. ਸੀ. (ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀ. ਐੱਮ. ਐੱਫ. ਓ. ਗੁਰਮੀਤ ਸਿੰਘ ਸੋਹੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਤੇ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਦੇ 'ਵਿਕਸਿਤ ਭਾਰਤ' ਤੋਂ 'ਆਪ' ਅਤੇ ਕਾਂਗਰਸ ਘਬਰਾਈ- ਅਸ਼ਵਨੀ ਸ਼ਰਮਾ <br/> ਅਗਲੀ ਖ਼ਬਰ ਜੈਅੰਤੀ ਦੇਵੀ ਮੰਦਰ ਵਿਖੇ ਕਰਵਾਏ ਸਮਾਗਮ 'ਚ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ
Ad Position 24