ਕੁਰਾਲੀ, 4 ਫਰਵਰੀ (ਹਰਪ੍ਰੀਤ ਸਿੰਘ)-ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ 'ਤੇ ਸਥਿਤ ਫ਼ਤਿਹਗੜ੍ਹ ਪੈਲੇਸ ਵਿਖੇ 'ਵਿਕਸਿਤ ਭਾਰਤ-ਜੀ ਰਾਮ ਜੀ ਯੋਜਨਾ' ਪ੍ਰਤੀ ਲੋਕਾਂ ਨੂੰ ਜਾਗੂਰਕ ਕਰਨ ਦੇ ਮਨੋਰਥ ਨਾਲ ਸੱਦੀ ਗਈ ਜਨ ਸਭਾ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ਼ਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਕਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਹਰ ਯੋਜਨਾ ਦਾ ਕੇਂਦਰ ਬਿੰਦੂ ਗ਼ਰੀਬ ਵਰਗ ਦੀ ਭਲਾਈ ਹੈ, ਪਰ ਪੰਜਾਬ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਪ੍ਰਧਾਨਗੀ ਤੇ ਰਣਜੀਤ ਸਿੰਘ ਗਿੱਲ ਦੀ ਦੇਖ-ਰੇਖ ਹੇਠ ਹੋਏ ਇਸ ਪ੍ਰੋਗਰਾਮ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨਰੇਗਾ 'ਚ ਜੀ ਰਾਮ ਜੀ ਪ੍ਰਣਾਲੀ ਲਾਗੂ ਹੋਣ ਨਾਲ ਭਿ੍ਸ਼ਟਾਚਾਰ 'ਤੇ ਵੱਡੀ ਸੱਟ ਵੱਜੀ ਹੈ ਅਤੇ ਮਜ਼ਦੂਰਾਂ ਦੀ ਦਿਹਾੜੀ ਸਿੱਧੀ ਉਨ੍ਹਾਂ ਦੇ ਖਾਤਿਆਂ 'ਚ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਕਿ ਪੰਜਾਬ ਨੂੰ ਮੁੜ ਅਮਨ, ਸ਼ਾਂਤੀ ਅਤੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ | ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਆਦਿ ਨੇ ਵੀ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਕਮਲਦੀਪ ਸੈਣੀ, ਜੱਗੀ ਔਜਲਾ, ਕੁਸ਼ ਰਾਣਾ, ਪਰਮਜੀਤ ਪੰਮੀ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ ਗੋਲਡੀ, ਭਾਨੰੂ ਪ੍ਰਤਾਪ, ਤਰੁਣ ਕੌਸ਼ਲ, ਮੋਹਿਤ ਗੌਤਮ, ਪੁਨੀਤ ਸਿੰਗਲਾ, ਜੈਮਲ ਸਿੰਘ ਮਾਜਰੀ ਤੇ ਭੁਪਿੰਦਰ ਭੂਪੀ ਤੋਂ ਇਲਾਵਾ ਜਥੇ. ਮਨਜੀਤ ਸਿੰਘ ਮੁੰਧੋਂ, ਰਣਧੀਰ ਸਿੰਘ ਧੀਰਾ, ਕੁਲਵੰਤ ਕੌਰ ਪਾਬਲਾ, ਗੁਰਧਿਆਨ ਸਿੰਘ ਨਵਾਂਗਰਾਓਾ, ਮਨਜਿੰਦਰ ਸਿੰਘ ਸੈਬੀ ਚੀਮਾ, ਜਗਤਾਰ ਸਿੰਘ ਸਿੱਧੂ ਤੇ ਸਰਬਜੀਤ ਸਿੰਘ ਕਾਦੀਮਾਜਰਾ ਆਦਿ ਵੀ ਹਾਜ਼ਰ ਸਨ |