19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਹਿਰ ਨੂੰ ਸਾਫ਼-ਸੁਥਰਾ, ਸੁਵਿਧਾਜਨਕ ਤੇ ਰਹਿਣਯੋਗ ਬਣਾਉਣਾ ਹੀ ਪਹਿਲ- ਮੇਅਰ ਸੌਰਭ ਜੋਸ਼ੀ <br/>

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੇ ਨਵੇਂ ਮੇਅਰ ਸੌਰਭ ਜੋਸ਼ੀ ਨਾਲ ਚੰਡੀਗੜ੍ਹ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੇਅਰ ਬਣਨ 'ਤੇ ਵਧਾਈ ਦਿੱਤੀ ਤੇ ਸ਼ਹਿਰ ਦੇ ਵਿਕਾਸ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਤੀਨਿਧੀਆਂ ਨੇ ਕਿਹਾ ਕਿ ਚੰਡੀਗੜ੍ਹ ਇਕ ਆਧੁਨਿਕ ਤੇ ਯੋਜਨਾਬੱਧ ਸ਼ਹਿਰ ਹੋਣ ਦੇ ਨਾਲ-ਨਾਲ ਦੇਸ਼ ਭਰ 'ਚ ਆਪਣੀ ਵਿਲੱਖਣ ਪਹਿਚਾਣ ਰੱਖਦਾ ਹੈ, ਜਿਸ ਨੂੰ ਹੋਰ ਉੱਚਾਈਆਂ 'ਤੇ ਲਿਜਾਉਣ ਲਈ ਸਾਰੇ ਵਰਗਾਂ ਦਾ ਸਹਿਯੋਗ ਲੋੜੀਂਦਾ ਹੈ | ਉਨ੍ਹਾਂ ਨੇ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਕਚਰਾ ਪ੍ਰਬੰਧਨ ਪ੍ਰਣਾਲੀ ਨੂੰ ਸੁਧਾਰਨ, ਪਾਰਕਾਂ ਅਤੇ ਹਰੇ-ਭਰੇ ਖੇਤਰਾਂ ਦੀ ਸੰਭਾਲ, ਸੜਕਾਂ ਦੀ ਮੁਰੰਮਤ ਅਤੇ ਪਾਣੀ-ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਸੁਧਾਰਨ ਦੀ ਮੰਗ ਵੀ ਰੱਖੀ | ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਲਈ ਖੇਡ ਮੈਦਾਨ, ਕਮਿਊਨਿਟੀ ਸੈਂਟਰ ਅਤੇ ਲਾਇਬ੍ਰੇਰੀਆਂ ਵਰਗੀਆਂ ਸੁਵਿਧਾਵਾਂ ਨੂੰ ਵਧਾਇਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਦਿਸ਼ਾ ਮਿਲ ਸਕੇ | ਇਸ ਦੇ ਨਾਲ ਹੀ ਮਹਿਲਾਵਾਂ ਦੀ ਸੁਰੱਖਿਆ, ਬਜ਼ੁਰਗਾਂ ਦੀ ਭਲਾਈ ਤੇ ਕਮਜ਼ੋਰ ਵਰਗਾਂ ਲਈ ਕਲਿਆਣਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ | ਮੇਅਰ ਸੌਰਭ ਜੋਸ਼ੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਪਹਿਲ ਸ਼ਹਿਰ ਨੂੰ ਸਾਫ਼-ਸੁਥਰਾ, ਸੁਵਿਧਾਜਨਕ ਅਤੇ ਰਹਿਣਯੋਗ ਬਣਾਉਣ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ, ਪਾਰਦਰਸ਼ੀ ਪ੍ਰਸ਼ਾਸਨ ਤੇ ਡਿਜ਼ੀਟਲ ਸੇਵਾਵਾਂ ਦੇ ਵਿਸਥਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਸਮਾਜਿਕ ਤੇ ਧਾਰਮਿਕ ਸੰਸਥਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਤੇ ਇਨ੍ਹਾਂ ਦੇ ਸਹਿਯੋਗ ਨਾਲ ਹੀ ਸ਼ਹਿਰ 'ਚ ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਭਵਿੱਖ ਵਿਚ ਵੀ ਸਭ ਪੱਖਾਂ ਨਾਲ ਸਲਾਹ-ਮਸ਼ਵਰਾ ਕਰਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ | ਮੁਲਾਕਾਤ ਦੌਰਾਨ ਪ੍ਰਤੀਨਿਧੀਆਂ ਵਲੋਂ ਮੇਅਰ ਸੌਰਭ ਜੋਸ਼ੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸ਼ਹਿਰ ਦੇ ਭਲੇ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੰਕਲਪ ਦੁਹਰਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਤੋਂ ਇਨਕਾਰ 'ਤੇ ਨੌਜਵਾਨ 'ਤੇ ਜਾਨਲੇਵਾ ਹਮਲਾ <br/> ਅਗਲੀ ਖ਼ਬਰ ਐੱਸ. ਸੀ. ਕਮਿਸ਼ਨ ਵਲੋਂ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸੂ-ਮੋਟੋ ਨੋਟਿਸ
Ad Position 24