19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨਸ਼ਾ ਵੇਚਣ ਤੋਂ ਇਨਕਾਰ 'ਤੇ ਨੌਜਵਾਨ 'ਤੇ ਜਾਨਲੇਵਾ ਹਮਲਾ <br/>

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਕਪਿਲ ਵਧਵਾ)-ਮਨੀਮਾਜਰਾ ਇਲਾਕੇ ਵਿਚ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਅਤੇ ਬੀਅਰ ਦੀਆਂ ਬੋਤਲਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਵਿਚ ਨੌਜਵਾਨ ਦੇ ਸਿਰ ਅਤੇ ਕੰਨ 'ਤੇ ਗੰਭੀਰ ਸੱਟਾਂ ਆਈਆਂ ਹਨ | ਜ਼ਖ਼ਮੀ ਹਾਲਤ ਵਿਚ ਉਕਤ ਨੌਜਵਾਨ ਨੂੰ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ | ਜ਼ਖ਼ਮੀ ਦੀ ਪਛਾਣ ਇੰਦਰਾ ਕਾਲੋਨੀ ਵਾਸੀ ਹਰਪਾਲ ਵਜੋਂ ਹੋਈ ਹੈ, ਜੋ ਇਕ ਨਿੱਜੀ ਕੰਪਨੀ ਵਿਚ ਕੰਮ ਕਰਦਾ ਹੈ | ਹਰਪਾਲ ਮੁਤਾਬਕ ਹਮਲਾਵਰ ਨਸ਼ੇ ਦੇ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਏ ਹਨ ਅਤੇ ਉਸ 'ਤੇ ਉਨ੍ਹਾਂ ਨਾਲ ਮਿਲ ਕੇ ਨਸ਼ਾ ਵੇਚਣ ਦਾ ਦਬਾਅ ਬਣਾਇਆ ਜਾ ਰਿਹਾ ਸੀ | ਇਨਕਾਰ ਕਰਨ 'ਤੇ ਉਸ ਨੰੂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ | ਪੀੜਤ ਨੇ ਦੱਸਿਆ ਕਿ ਮੰਗਲਵਾਰ ਰਾਤ ਉਹ ਦੋਸਤ ਦੀ ਨਵੀਂ ਗੱਡੀ ਦੀ ਪਾਰਟੀ ਲਈ ਮਨੀਮਾਜਰਾ ਗਿਆ ਸੀ | ਰਾਤ ਕਰੀਬ 10.30 ਵਜੇ ਕੁਝ ਨੌਜਵਾਨ ਹਥਿਆਰ ਲੈ ਕੇ ਉੱਥੇ ਪਹੁੰਚੇ ਅਤੇ ਬਿਨਾਂ ਕਿਸੇ ਉਕਸਾਵੇ ਦੇ ਉਸ 'ਤੇ ਹਮਲਾ ਕਰ ਦਿੱਤਾ | ਹਮਲੇ ਦੌਰਾਨ ਉਸ ਦਾ ਦੋਸਤ ਮੌਕੇ ਤੋਂ ਭੱਜ ਗਿਆ, ਜਦਕਿ ਹਮਲਾਵਰਾਂ ਨੇ ਹਰਪਾਲ ਨੂੰ ਫੜ ਕੇ ਸਿਰ ਅਤੇ ਕੰਨ 'ਤੇ ਬੇਰਹਿਮੀ ਨਾਲ ਵਾਰ ਕੀਤੇ | ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪ੍ਰੋ. (ਡਾ.) ਨੀਰੂ ਮਲਿਕ ਨੂੰ ਪੰਜਾਬ ਯੂਨੀਵਰਸਿਟੀ ਅਕਾਦਮਿਕ ਕੌਂਸਲ ਦਾ ਐਕਸ-ਐਫ. ਸ਼ੀ. ਓ ਮੈਂਬਰ ਕੀਤਾ ਨਿਯੁਕਤ ਅਗਲੀ ਖ਼ਬਰ ਸ਼ਹਿਰ ਨੂੰ ਸਾਫ਼-ਸੁਥਰਾ, ਸੁਵਿਧਾਜਨਕ ਤੇ ਰਹਿਣਯੋਗ ਬਣਾਉਣਾ ਹੀ ਪਹਿਲ- ਮੇਅਰ ਸੌਰਭ ਜੋਸ਼ੀ <br/>
Ad Position 24