20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ <br/>

Ad Position 21
No active advertisement
ਅਜੀਤ ਡੈਸਕ 05-02-2026
ਐੱਸ. ਏ. ਐੱਸ. ਨਗਰ, 4 ਫਰਵਰੀ (ਕਪਿਲ ਵਧਵਾ)-ਮੁਹਾਲੀ ਵਿਖੇ ਅਦਾਲਤ ਨੇ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਕੜੀ ਸਜ਼ਾ ਸੁਣਾਈ ਹੈ | ਇਸ ਮਾਮਲੇ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਦੋਸ਼ੀ ਰਜ਼ਾਕ ਮੁਹੰਮਦ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਉਂਦਿਆਂ 60 ਹਜ਼ਾਰ ਰੁ. ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਇਹ ਮਾਮਲਾ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ 21 ਅਗਸਤ 2024 ਨੂੰ ਦਰਜ ਕੀਤਾ ਗਿਆ ਸੀ | ਸ਼ਿਕਾਇਤ ਅਨੁਸਾਰ 17 ਸਾਲਾ ਨਾਬਾਲਗਾ ਨਾਲ ਦੋਸ਼ੀ ਨੇ 18 ਅਗਸਤ 2024 ਨੂੰ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਸੀ | ਇਸ ਘਟਨਾ ਸੰਬੰਧੀ ਸਥਾਨਕ ਬਲਟਾਨਾ ਚੌਕੀ ਨੂੰ ਸੂਚਿਤ ਕੀਤਾ ਗਿਆ, ਜਿਸ ਦੌਰਾਨ ਡਿਊਟੀ 'ਤੇ ਮੌਜੂਦ ਅਧਿਕਾਰੀ ਵਲੋਂ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਪੀੜਤਾ ਨੂੰ ਮਹਿਲਾ ਕਾਂਸਟੇਬਲ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਜਾਂਚ ਲਈ ਭੇਜਿਆ ਗਿਆ, ਜਿਸ ਉਪਰੰਤ ਮੈਡੀਕਲ ਰਿਪੋਰਟ ਪ੍ਰਾਪਤ ਹੋਣ ਮਗਰੋਂ ਪੁਲਿਸ ਵਲੋਂ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376 ਅਤੇ 506 ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਰਜ਼ਾਕ ਮੁਹੰਮਦ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ ਅਤੇ ਇਸ ਮਾਮਲੇ 'ਚ ਚਲਾਨ ਪੇਸ਼ ਹੋਣ ਤੋਂ ਬਾਅਦ ਲਗਭਗ 15 ਮਹੀਨਿਆਂ ਤੱਕ ਅਦਾਲਤ 'ਚ ਸੁਣਵਾਈ ਚੱਲੀ | ਅਦਾਲਤ ਵਲੋਂ ਦੋਹਾਂ ਪੱਖਾਂ ਦੀਆਂ ਦਲੀਲਾਂ ਅਤੇ ਸਬੂਤਾਂ ਨੂੰ ਧਿਆਨ 'ਚ ਰੱਖਦਿਆਂ ਉਕਤ ਵਿਅਕਤੀ ਨੂੰ ਕਸੂਰਵਾਰ ਕਰਾਰ ਦਿੰਦੇ ਹੋਏ ਉਕਤ ਫੈਸਲਾ ਸੁਣਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਪੰਜਾਬ ਕਲਾ ਭਵਨ 'ਚ ਡਾ. ਐੱਮ. ਐੱਸ. ਰੰਧਾਵਾ ਕਲਾ ਸਾਹਿਤ ਉਤਸਵ ਦਾ ਤੀਜਾ ਦਿਨ ਲਲਿਤ ਕਲਾਵਾਂ ਦੇ ਨਾਂਅ ਰਿਹਾ <br/>
Ad Position 24