20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 05-02-2026
ਐੱਸ. ਏ. ਐੱਸ. ਨਗਰ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਅੱਜ 5 ਫਰਵਰੀ ਨੂੰ ਸਥਾਨਕ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਇਸ ਕੈਂਪ 'ਚ ਗਲੋਬ ਆਟੋਮੋਬਾਈਲਜ਼ ਪ੍ਰਾ. ਲਿ., ਆਈ-ਪ੍ਰੋਸੈੱਸ (ਆਈ. ਸੀ. ਆਈ. ਸੀ. ਆਈ. ਬੈਂਕ ਦੀ ਪੂਰੀ ਮਲਕੀਅਤ ਵਾਲੀ ਸਬ-ਸਿਡੀਅਰੀ), ਯੋਮਾ ਪ੍ਰਾ. ਲਿ. ਅਤੇ ਹਿਤਾਚੀ ਕੈਸ਼ ਮੈਨੇਜਮੈਂਟ ਸਰਵਿਸਿਜ਼ ਪ੍ਰਾ. ਲਿ. ਦੇ ਨੁਮਾਇੰਦਿਆਂ ਵਲੋਂ ਕਾਰ ਸੇਲਜ਼ ਕੰਸਲਟੈਂਟ/ਆਟੋਮੋਟਿਵ ਸੇਲਜ਼ ਐਗਜ਼ੀਕਿਊਟਿਵ, ਅਕਾਊਾਟਸ ਟ੍ਰੇਨੀ, ਸੇਲਜ਼ ਟ੍ਰੇਨਰ/ਸੇਲਜ਼ ਟ੍ਰੇਨਿੰਗ ਮੈਨੇਜਰ, ਲੋਨ ਡਿਸਬਰਸਮੈਂਟ (ਸੀਟਿੰਗ ਪ੍ਰੋਫਾਈਲ) (ਪੁਰਸ਼), ਸ਼ਾਪ ਡੈਮੋਨਸਟ੍ਰੇਟਰ/ਪ੍ਰੋਮੋਟਰ (ਮਹਿਲਾ) ਅਤੇ ਏ. ਟੀ. ਐੱਮ. ਕਸਟੋਡੀਅਨ ਆਦਿ ਅਸਾਮੀਆਂ ਲਈ 12ਵੀਂ ਅਤੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖ਼ਾਹ ਕੰਪਨੀਆਂ ਦੇ ਨਿਯਮਾਂ ਅਨੁਸਾਰ ਹੋਵੇਗੀ, ਜਦਕਿ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ | ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਲੇਸਮੈਂਟ ਕੈਂਪ 'ਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ | ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਨੂੰ ਕੋਈ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸ਼ਤਵਾੜ ਤੇ ਊਧਮਪੁਰ 'ਚ ਮੁਕਾਬਲਿਆਂ ਦੌਰਾਨ 3 ਜੈਸ਼ ਅੱਤਵਾਦੀ ਹਲਾਕ ਅਗਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ <br/>
Ad Position 24