ਖਰੜ, 5 ਫਰਵਰੀ (ਗੁਰਮੁੱਖ ਸਿੰਘ ਮਾਨ)-ਸੀ. ਡੀ. ਪੀ. ਓ. ਦਫ਼ਤਰ ਖਰੜ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੀ. ਡੀ. ਪੀ. ਓ. ਗੁਰਸਿਮਰਨ ਕੌਰ ਵਲੋਂ 41 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੰਡੀਆਂ ਗਈਆਂ | ਉਨ੍ਹਾਂ ਬੱਚੀਆਂ ਦੇ ਮਾਪਿਆਂ ਨੂੰ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਂਦਿਆਂ ਇਨ੍ਹਾਂ ਦਾ ਲਾਭ ਚੁੱਕਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸੁਪਰਵਾਈਜ਼ਰ ਰਮਨਪ੍ਰੀਤ ਕੌਰ, ਹਰਪਿੰਦਰ ਕੌਰ ਤੇ ਮੀਨਾ ਕੁਮਾਰੀ ਸਮੇਤ ਆਂਗਣਵਾੜੀ ਵਰਕਰ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |