24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼੍ਰੋਮਣੀ ਅਕਾਲੀ ਦਲ ਨੇ ਡੇਰਾਬੱਸੀ ਹਲਕੇ ਦੇ ਆਗੂਆਂ ਨੂੰ ਸੌਂਪੀਆਂ ਜ਼ਿਲ੍ਹਾ ਪੱਧਰੀ ਜ਼ਿੰਮੇਵਾਰੀਆਂ <br/>

Ad Position 21
No active advertisement
ਅਜੀਤ ਡੈਸਕ 06-02-2026
ਡੇਰਾਬੱਸੀ, 5 ਫਰਵਰੀ (ਰਣਬੀਰ ਸਿੰਘ ਪੜ੍ਹੀ)-ਜ਼ਿਲ੍ਹਾ ਮੁਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਫ਼ਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਲੰਮੇ ਵਿਚਾਰ-ਵਟਾਂਦਰੇ ਤੋਂ ਬਾਅਦ ਡੇਰਾਬੱਸੀ ਹਲਕੇ ਦੇ ਕਈ ਮਿਹਨਤੀ ਆਗੂਆਂ ਨੂੰ ਜ਼ਿਲ੍ਹਾ ਪੱਧਰ 'ਤੇ ਅਹੁਦੇਦਾਰੀਆਂ ਨਾਲ ਨਿਵਾਜਿਆ ਹੈ | ਪਾਰਟੀ ਵਲੋਂ ਜਾਰੀ ਕੀਤੀ ਅਧਿਕਾਰਤ ਸੂਚੀ ਅਨੁਸਾਰ ਜ਼ਿਲ੍ਹੇ 'ਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਤਜਰਬੇਕਾਰ ਆਗੂਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ 'ਚ ਗੁਰਨਾਮ ਸਿੰਘ ਭਾਂਖਰਪੁਰ, ਹਰਚਰਨ ਸਿੰਘ ਅਮਲਾਲਾ, ਓ. ਪੀ. ਸ਼ਰਮਾ ਹੰਡੇਸਰਾ, ਗੁਰਵਿੰਦਰ ਸਿੰਘ ਬਸੌਲੀ, ਸ਼ਿਵਦੇਵ ਕੁਰਲੀ, ਬਹਾਦਰ ਸਿੰਘ ਝਰਮੜੀ, ਸੁਰਜੀਤ ਸਿੰਘ ਟਿਵਾਣਾ, ਗੁਰਚਰਨ ਸਿੰਘ ਤੋਗਾਂਪੁਰ ਅਤੇ ਹਰਭਜਨ ਸਿੰਘ ਖਜ਼ੂਰ ਮੰਡੀ ਦੇ ਨਾਮ ਸ਼ਾਮਿਲ ਹਨ | ਇਸੇ ਤਰ੍ਹਾਂ ਸੰਗਠਨ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਮੰਗਤ ਰਾਮ ਹਰੀਪੁਰ ਹਿੰਦੂਆਂ, ਅਜਾਇਬ ਸਿੰਘ ਕਕਰਾਲੀ, ਲਾਖਨ ਰਾਣਾ, ਮਹਿੰਦਰ ਸਿੰਘ ਭੁੱਖੜੀ ਅਤੇ ਜਸਵੀਰ ਸਿੰਘ ਸਿਆਉਲੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸੇ ਲੜੀ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਸਵੀਰ ਸਿੰਘ ਰਾਣੀਮਾਜਰਾ, ਗੁਰਮੀਤ ਸਿੰਘ ਤਸਿੰਬਲੀ, ਹਰੀ ਸਿੰਘ ਟਰਡਕ, ਅਨਿਲ ਰਾਣਾ ਸਮਗੌਲੀ ਅਤੇ ਰਣਦੀਪ ਸਿੰਘ ਨਗਲਾ ਨੂੰ ਜ਼ਿਲ•ਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਹਲਕਾ ਵਿਧਾਇਕ ਅਤੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਉਨ੍ਹਾਂ 'ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ 'ਤੇ ਪੂਰਾ ਉਤਰਨਗੇ ਅਤੇ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ 7 ਦਿਨਾ ਵਿਦਿਆਰਥੀ, ਅਧਿਆਪਕ ਅਤੇ ਸਿੱਖਿਅਕ ਵਿਸ਼ੇ 'ਤੇ ਇਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ... ਅਗਲੀ ਖ਼ਬਰ 41 ਨਵ-ਜੰਮੀਆਂ ਬੱਚੀਆਂ ਨੂੰ ਵੰਡੀਆਂ ਬੇਬੀ ਕਿੱਟਾਂ
Ad Position 24