24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕ੍ਰਾਈਮ ਬ੍ਰਾਂਚ ਸੈਕਟਰ-19 ਪੰਚਕੂਲਾ ਦੀ ਟੀਮ ਵਲੋਂ ਵਾਹਨ ਚੋਰ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-02-2026
ਪੰਚਕੂਲਾ, 5 ਫਰਵਰੀ (ਕਪਿਲ)-ਕ੍ਰਾਈਮ ਬ੍ਰਾਂਚ ਸੈਕਟਰ-19 ਪੰਚਕੂਲਾ ਦੀ ਟੀਮ ਵਲੋਂ ਇਕ ਵਾਹਨ ਚੋਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ | ਮੁਲਜ਼ਮ ਦੇ ਕਬਜ਼ੇ 'ਚੋਂ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 5 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਮੁਲਜ਼ਮ ਦੀ ਪਛਾਣ ਮੋਹਿਤ ਉਰਫ਼ ਮੋਰੀ ਪੁੱਤਰ ਬਲਵੀਰ ਸਿੰਘ ਵਾਸੀ ਖੜਕ ਮੰਗੋਲੀ (ਪੰਚਕੂਲਾ) ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਸੂਦਨ ਡੀ. ਸੀ. ਪੀ. ਕ੍ਰਾਈਮ ਤੇ ਟ੍ਰੈਫ਼ਿਕ ਪੰਚਕੂਲਾ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਨੇ ਇੰਚਾਰਜ ਐਸ. ਆਈ. ਮੁਕੇਸ਼ ਸੈਣੀ ਦੀ ਅਗਵਾਈ ਹੇਠ ਕਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਬਰਾਮਦ ਹੋਏ ਸਾਰੇ ਸਾਮਾਨ ਨੂੰ ਨਿਯਮਾਂ ਅਨੁਸਾਰ ਪੁਲਿਸ ਨੇ ਕਬਜ਼ੇ 'ਚ ਲੈਣ ਉਪਰੰਤ ਮਾਲਖਾਨੇ ਵਿਖੇ ਜਮ੍ਹਾਂ ਕਰਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਪੰਚਕੂਲਾ ਦੇ ਵੱਖ-ਵੱਖ ਥਾਣਿਆਂ 'ਚ ਵਾਹਨ ਚੋਰੀ ਦੇ 4 ਮਾਮਲੇ ਦਰਜ ਹਨ | ਉਨ•ਾਂ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਪੰਚਕੂਲਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |


ਚੋਰੀ ਦੇ ਮੋਟਰਸਾਈਕਲਾਂ ਤੇ ਮੋਬਾਈਲ ਫ਼ੋਨਾਂ ਸਮੇਤ ਕਾਬੂ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ ਪੁਲਿਸ | ਤਸਵੀਰ : ਕਪਿਲ


Ad Position 22
No active advertisement
ਪਿਛਲੀ ਖ਼ਬਰ ਯੂ. ਟੀ. ਤੇ ਐੱਮ. ਸੀ. ਕਰਮਚਾਰੀਆਂ ਵਲੋਂ 12 ਦੀ ਹੜਤਾਲ ਲਈ ਮੀਟਿੰਗਾਂ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ 7 ਦਿਨਾ ਵਿਦਿਆਰਥੀ, ਅਧਿਆਪਕ ਅਤੇ ਸਿੱਖਿਅਕ ਵਿਸ਼ੇ 'ਤੇ ਇਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ...
Ad Position 24