24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨਾਬਾਲਗ ਲੜਕੀ ਦੇ ਲਾਪਤਾ ਹੋਣ ਸੰਬੰਧੀ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 06-02-2026
ਜ਼ੀਰਕਪੁਰ, 5 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਥਾਣਾ ਖੇਤਰ 'ਚੋਂ ਇਕ 15 ਸਾਲਾ ਨਾਬਾਲਗ ਲੜਕੀ ਅਚਾਨਕ ਲਾਪਤਾ ਹੋ ਗਈ | ਇਸ ਸੰਬੰਧੀ ਜ਼ੀਰਕਪੁਰ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 137 (2) ਤੇ 96 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਮਪੁਰ ਦੇ ਸਹਿਜਾਦ ਨਗਰ ਥਾਣੇ ਅਧੀਨ ਪੈਂਦੇ ਖੇਤਰ ਦੇ ਵਸਨੀਕ ਹਨ ਤੇ ਮੌਜੂਦਾ ਸਮੇਂ 'ਚ ਆਦਰਸ਼ ਨਗਰ ਜ਼ੀਰਕਪੁਰ ਵਿਖੇ ਕਿਰਾਏ 'ਤੇ ਰਹਿ ਰਹੇ ਹਨ | ਉਹ ਆਪਣੇ ਘਰ ਦੇ ਨੇੜੇ ਇਕ ਢਾਬਾ ਚਲਾਉਂਦੀ ਹੈ | ਉਸ ਦੇ ਚਾਰ ਬੱਚੇ ਹਨ, ਜਿਨ੍ਹਾਂ 'ਚੋਂ ਸਭ ਤੋਂ ਵੱਡੀ 15 ਸਾਲ ਲੜਕੀ ਅਕਸਰ ਘਰ ਹੀ ਰਹਿੰਦੀ ਸੀ ਕਿਉਂਕਿ ਉਹ ਸਕੂਲ ਨਹੀਂ ਸੀ ਜਾਂਦੀ | ਬੀਤੀ 31 ਜਨਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਉਹ ਆਪਣੇ ਢਾਬੇ 'ਤੇ ਚਲੀ ਗਈ ਅਤੇ ਜਦੋਂ ਉਸ ਨੇ ਦੁਪਹਿਰ 3 ਵਜੇ ਦੇ ਕਰੀਬ ਆਪਣੀ ਨਣਦ ਨੂੰ ਫ਼ੋਨ ਕੀਤਾ ਤਾਂ ਉਸ ਨੂੰ ਪਤਾ ਚੱਲਿਆ ਕਿ ਲੜਕੀ ਘਰੋਂ ਬਾਹਰ ਗਈ ਹੋਈ ਹੈ | ਬਾਅਦ 'ਚ ਉਨ੍ਹਾਂ ਨੂੰ ਪਤਾ ਚੱਲਿਆ ਕਿ ਲੜਕੀ 20 ਹਜ਼ਾਰ ਰੁ. ਦੀ ਨਕਦੀ ਤੇ ਆਪਣਾ ਆਧਾਰ ਕਾਰਡ ਵੀ ਨਾਲ ਲੈ ਕੇ ਗਈ ਹੈ | ਪਰਿਵਾਰ ਨੇ ਆਪਣੇ ਪੱਧਰ 'ਤੇ ਉਸ ਦੀ ਬਹੁਤ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ | ਸ਼ਿਕਾਇਤਕਰਤਾ ਨੇ ਸ਼ੱਕ ਜਤਾਇਆ ਹੈ ਕਿ ਉਸ ਦੀ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ |



Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਨਗਰ ਨਿਗਮ ਵਲੋਂ ਸ਼ਹਿਰ 'ਚ ਸੜਕ ਸਫ਼ਾਈ ਤੇ ਸੈਨੀਟੇਸ਼ਨ ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਧੂੰਏਾ ਦੇ ਜ਼ਹਿਰੀਲੇ ਗੁਬਾਰ ਕਾਰਨ ਲੋਕਾਂ 'ਚ ਦਹਿਸ਼ਤ <br/>
Ad Position 24