24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁਹਾਲੀ ਨਗਰ ਨਿਗਮ ਵਲੋਂ ਸ਼ਹਿਰ 'ਚ ਸੜਕ ਸਫ਼ਾਈ ਤੇ ਸੈਨੀਟੇਸ਼ਨ ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 06-02-2026
ਐੱਸ. ਏ. ਐੱਸ. ਨਗਰ, 5 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੇ ਉਦੇਸ਼ ਤਹਿਤ ਸੜਕ ਸਫ਼ਾਈ ਅਤੇ ਸੈਨੀਟੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਸੜਕਾਂ, ਫੁੱਟਪਾਥਾਂ ਅਤੇ ਵਿਚਕਾਰਲੇ ਹਿੱਸਿਆਂ ਤੋਂ ਮਿੱਟੀ, ਮਲਬਾ, ਬਾਗ਼ਬਾਨੀ ਕੂੜਾ ਅਤੇ ਗੰਦਗੀ ਦੀ ਨਿਯਮਿਤ ਸਫ਼ਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਦੇ ਬਿਹਤਰ ਨਿਕਾਸ ਲਈ ਸੜਕਾਂ ਦੀਆਂ ਨਾਲੀਆਂ (ਰੋਡ ਗਲੀਆਂ) ਦੀ ਵੀ ਵਿਆਪਕ ਸਫ਼ਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ੋਨ ਨੰਬਰ-1 ਦੇ ਸਾਰੇ ਰਿਸੋਰਸ ਮੈਨੇਜਮੈਂਟ ਸੈਂਟਰਾਂ ਦੀ ਸਫ਼ਾਈ ਅਤੇ ਰੱਖ-ਰਖਾਅ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਜਿਸ ਨਾਲ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਚਲਦਿਆਂ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵਲੋਂ ਆਰ. ਐੱਮ. ਸੀ. ਸੈਕਟਰ-80, ਆਰ. ਐੱਮ. ਸੀ. ਫੇਜ਼-9 ਅਤੇ ਆਰ. ਐੱਮ. ਸੀ. ਸੈਕਟਰ-69 ਸਮੇਤ ਨੇੜਲੇ ਵਪਾਰਕ ਖੇਤਰਾਂ ਦਾ ਦੌਰਾ ਕਰਕੇ ਸਫ਼ਾਈ ਵਿਵਸਥਾ ਦਾ ਨਿਰੀਖਣ ਵੀ ਕੀਤਾ ਗਿਆ ਤਾਂ ਜੋ ਕੂੜੇ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਬਾਜ਼ਾਰੀ ਖੇਤਰਾਂ 'ਚ ਦੋਹਰੇ ਡੱਬੇ (ਟਵਿਨ ਬਿੰਨ੍ਹ) ਵੀ ਲਗਾਏ ਗਏ ਹਨ ਤਾਂ ਜੋ ਸ੍ਰੋਤ 'ਤੇ ਹੀ ਕੂੜੇ ਦੀ ਵੱਖ-ਵੱਖ ਛਾਂਟੀ ਨੂੰ ਉਤਸ਼ਾਹ ਮਿਲ ਸਕੇ | ਇਸੇ ਦੌਰਾਨ ਜੁਆਇੰਟ ਕਮਿਸ਼ਨਰ ਜਸਜੀਤ ਸਿੰਘ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਫ਼ਾਈ ਤੇ ਵਾਤਾਵਰਣਕ ਸਿਹਤ ਦੇ ਉੱਚ ਮਿਆਰ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨਾਗਰਿਕਾਂ ਨੂੰ ਇਸ ਸਾਂਝੀ ਮੁਹਿੰਮ 'ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਜਾਂ ਕੂੜਾ ਸੁੱਟਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਚਲਾਨ ਜਾਰੀ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਵਫ਼ਦ ਵਲੋਂ ਕਾਰਜ ਸਾਧਕ ਅਫ਼ਸਰ ਨਾਲ ਮੁਲਾਕਾਤ <br/> ਅਗਲੀ ਖ਼ਬਰ ਨਾਬਾਲਗ ਲੜਕੀ ਦੇ ਲਾਪਤਾ ਹੋਣ ਸੰਬੰਧੀ ਮਾਮਲਾ ਦਰਜ <br/>
Ad Position 24