24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਾਂਗਰਸ ਦੇ ਵਫ਼ਦ ਵਲੋਂ ਕਾਰਜ ਸਾਧਕ ਅਫ਼ਸਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 06-02-2026
ਖਰੜ, 5 ਫਰਵਰੀ (ਜੰਡਪੁਰੀ)-ਖਰੜ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਾਂਗਰਸ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਜ਼ਿਲ੍ਹਾ ਮਹਿਲਾ ਪ੍ਰਧਾਨ ਸਵਰਨਜੀਤ ਕੌਰ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨਾਲ ਮੁਲਾਕਾਤ ਕੀਤੀ ਗਈ | ਵਫ਼ਦ 'ਚ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਵੀ ਸ਼ਾਮਿਲ ਸਨ | ਇਸ ਮੌਕੇ ਵਫ਼ਦ ਨੇ ਕਾਰਜ ਸਾਧਕ ਅਫ਼ਸਰ ਦੇ ਧਿਆਨ 'ਚ ਲਿਆਂਦਾ ਕਿ ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੇ ਨਿਕਾਸ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ, ਜਿਸ ਕਾਰਨ ਸੀਵਰੇਜ ਦਾ ਪਾਣੀ ਘਰਾਂ 'ਚ ਬੈਕ ਮਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਿਥੇ ਜੰਡਪੁਰ-ਝੂੰਗੀਆਂ ਸੜਕ ਦੀ ਹਾਲਤ ਕਾਫ਼ੀ ਖਸਤਾ ਹੈ, ਉਥੇ ਹੀ ਸ਼ਹਿਰ ਦੀਆਂ ਬਾਕੀ ਸੜਕਾਂ ਵੀ ਟੁੱਟੀਆਂ ਹੋਈਆਂ ਹਨ, ਜਿਸ ਕਾਰਨ ਲੋਕ ਨਗਰ ਕੌਂਸਲ ਦੀ ਕਾਰਗੁਜਾਰੀ ਨੂੰ ਕੋਸ ਰਹੇ ਹਨ | ਇਸ ਮੌਕੇ ਗਰੀਨ ਵੈਲੀ ਦੀ ਵਸਨੀਕ ਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ 'ਚ ਕਿਸੇ ਨੇ ਲੋਹੇ ਦੇ ਗਾਡਰ ਲਗਵਾ ਦਿੱਤੇ ਹਨ, ਜਿਸ ਕਰਕੇ ਉਨ੍ਹਾਂ ਨੂੰ ਆਵਾਜਾਈ ਦੌਰਾਨ ਸਮੱਸਿਆ ਆ ਰਹੀ ਹੈ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ 'ਚ ਸਟਰੀਟ ਲਾਈਟਾਂ ਦਾ ਵੀ ਬਹੁਤ ਮਾੜਾ ਹਾਲ ਹੈ ਅਤੇ ਮੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਟਰੀਟ ਲਾਈਟਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ | ਆਗੂਆਂ ਨੇ ਮੰਗ ਕੀਤੀ ਕਿ ਖਰੜ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇ | ਇਸ 'ਤੇ ਕਾਰਜ ਸਾਧਕ ਅਫ਼ਸਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਵਾਰਡ 'ਚ ਵਿਕਾਸ ਕਾਰਜਾਂ ਦੌਰਾਨ ਪਾਰਟੀਬਾਜ਼ੀ ਨੂੰ ਭਾਰੂ ਨਹੀਂ ਹੋਣ ਦੇ ਰਹੇ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ 70 ਦੇ ਕਰੀਬ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ 30 ਵਿਕਾਸ ਕਾਰਜਾਂ ਸੰਬੰਧੀ ਕੰਮ ਜਾਰੀ ਹੈ | ਉਨ੍ਹਾਂ ਦੱਸਿਆ ਕਿ 10 ਮਾਰਚ ਵਾਲੀ ਨਗਰ ਕੌਂਸਲ ਦੀ ਮੀਟਿੰਗ 'ਚ ਪਾਸ ਹੋ ਚੁੱਕੇ ਕੰਮਾਂ ਸੰਬੰਧੀ ਵੀ ਜਲਦ ਟੈਂਡਰ ਲਗਾ ਕੇ ਕੰਮ ਸ਼ੁਰੂ ਕਰਵਾਏ ਜਾਣਗੇ | ਇਸ ਮੌਕੇ ਸਰਬਜੀਤ ਕੌਰ ਸੈਣੀ, ਮਨਜੀਤ ਕੌਰ ਸੋਨੰੂ, ਵਿਸ਼ਾਲ ਬੱਟੂ, ਬਲਜੀਤ ਸਿੰਘ ਰੈਫਰੀ ਤੇ ਦੀਪਕ ਸ਼ਰਮਾ ਬਲਾਕ ਪ੍ਰਧਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਡਿਜ਼ੀਟਲ ਅਰੈਸਟ ਨਾਲ ਬਜ਼ੁਰਗ ਮਹਿਲਾ ਤੋਂ 1 ਲੱਖ ਰੁਪਏ ਠੱਗੇ <br/> ਅਗਲੀ ਖ਼ਬਰ ਮੁਹਾਲੀ ਨਗਰ ਨਿਗਮ ਵਲੋਂ ਸ਼ਹਿਰ 'ਚ ਸੜਕ ਸਫ਼ਾਈ ਤੇ ਸੈਨੀਟੇਸ਼ਨ ਮੁਹਿੰਮ ਦੀ ਸ਼ੁਰੂਆਤ <br/>
Ad Position 24