ਮਾਜਰੀ, 5 ਫਰਵਰੀ (ਧੀਮਾਨ)-ਪਿੰਡ ਅੰਦਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 125 ਵਿਅਕਤੀਆਂ ਵਲੋਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਅੰਦਹੇੜੀ ਨੇ ਦੱਸਿਆ ਕਿ ਕੈਂਪ ਦੌਰਾਨ 95 ਵਿਅਕਤੀਆਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਮਨਦੀਪ ਕੌਰ ਸਰਪੰਚ, ਮੇਜਰ ਸਿੰਘ ਪੰਚ, ਨਰਿੰਦਰ ਕੌਰ ਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ |