ਚੰਡੀਗੜ੍ਹ, 5 ਫਰਵਰੀ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਦੇ ਐਲੂਮਨੀ ਸੈੱਲ ਨੇ ਆਪਣੇ ਸਾਬਕਾ ਵਿਦਿਆਰਥੀ ਭਰਤ ਜਾਂਗੜਾ ਨੂੰ ਰਾਜਸਥਾਨ ਨਿਆਂਇਕ ਸੇਵਾਵਾਂ ਪ੍ਰੀਖਿਆ 2025 ਪਾਸ ਕਰਨ ਅਤੇ ਆਲ ਇੰਡੀਆ ਰੈਂਕ 6 ਪ੍ਰਾਪਤ ਕਰਨ ਵਿਚ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ ਭਰਤ ਜਾਂਗੜਾ ਦਾ ਯੂ.ਆਈ.ਐੱਲ.ਐੱਸ ਦੇ ਡਾਇਰੈਕਟਰ ਪ੍ਰੋ. ਸ਼ਰੂਤੀ ਬੇਦੀ, ਪ੍ਰੋ. ਜੈ ਮਾਲਾ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ |