24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁਹਾਲੀ ਵਿਖੇ ਨਾਕਾਬੰਦੀ ਦੌਰਾਨ ਪੁਲਿਸ ਕਾਂਸਟੇਬਲ ਨੂੰ ਕੁਚਲਣ ਦੀ ਕੋਸ਼ਿਸ਼, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 06-02-2026
ਐੱਸ. ਏ. ਐੱਸ. ਨਗਰ, 5 ਫਰਵਰੀ (ਕਪਿਲ ਵਧਵਾ)-ਮੁਹਾਲੀ ਵਿਖੇ ਨਾਕਾਬੰਦੀ ਦੌਰਾਨ ਇਕ ਵਾਹਨ ਚਾਲਕ ਵਲੋਂ ਥਾਣਾ ਮਟੌਰ ਦੇ ਇਕ ਕਾਂਸਟੇਬਲ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਉਸ ਦੀ ਅੱਖ 'ਤੇ ਗੰਭੀਰ ਸੱਟ ਲੱਗੀ | ਇਹ ਘਟਨਾ ਆਪ੍ਰੇਸ਼ਨ ਪ੍ਰਹਾਰ ਤਹਿਤ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਪਰੀ | ਹਾਸਿਲ ਜਾਣਕਾਰੀ ਮੁਤਾਬਿਕ ਥਾਣਾ ਮਟੌਰ ਦੀ ਪੁਲਿਸ ਵਲੋਂ ਸੈਕਟਰ 70-71 ਦੇ ਲਾਈਟ ਪੁਆਇੰਟ ਨੇੜੇ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਨਾਕਾ ਲਗਾਇਆ ਹੋਇਆ ਸੀ | ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 2 ਵਜੇ ਜਦੋਂ ਡਿਊਟੀ 'ਤੇ ਤਾਇਨਾਤ ਕਾਂਸਟੇਬਲ ਮੋਹਿਤ ਨੇ ਇਕ ਟੈਕਸੀ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਹੋਰ ਭਜਾ ਲਈ | ਇਸ ਦੌਰਾਨ ਨਾਕੇ 'ਤੇ ਤਾਇਨਾਤ ਹੋਰਨਾਂ ਪੁਲਿਸ ਮੁਲਾਜ਼ਮਾਂ ਦਾ ਵਾਲ-ਵਾਲ ਬਚਾਅ ਹੋ ਗਿਆ, ਪ੍ਰੰਤੂ ਕਾਂਸਟੇਬਲ ਮੋਹਿਤ ਦੀ ਅੱਖ 'ਤੇ ਗੰਭੀਰ ਸੱਟ ਲੱਗੀ | ਇਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਘਟਨਾ ਤੋਂ ਬਾਅਦ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ | ਇਸ ਮਾਮਲੇ ਸੰਬੰਧੀ ਥਾਣਾ ਮਟੌਰ ਦੀ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਰੈਸ਼ ਡਰਾਈਵਿੰਗ ਅਤੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਉਕਤ ਕਾਰ ਚਾਲਕ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਖੇਤਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰ ਚਾਲਕ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਐਰੋਟ੍ਰੋਪੋਲਿਸ ਲਈ ਜ਼ਮੀਨ ਐਕਵਾਇਰ ਕਰਨ ਵਿਰੁੱਧ ਗਮਾਡਾ ਦਫ਼ਤਰ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ <br/> ਅਗਲੀ ਖ਼ਬਰ ਸੈਕਟਰ 76-80 ਦੀ ਇਨਹਾਸਮੈਂਟ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
Ad Position 24