24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਐਰੋਟ੍ਰੋਪੋਲਿਸ ਲਈ ਜ਼ਮੀਨ ਐਕਵਾਇਰ ਕਰਨ ਵਿਰੁੱਧ ਗਮਾਡਾ ਦਫ਼ਤਰ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ <br/>

Ad Position 21
No active advertisement
ਅਜੀਤ ਡੈਸਕ 06-02-2026
ਐੱਸ. ਏ. ਐੱਸ. ਨਗਰ, 5 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਮੁਹਾਲੀ ਦੇ ਐਰੋਟ੍ਰੋਪੋਲਿਸ ਖੇਤਰ ਦੇ ਵਿਸਥਾਰ ਲਈ 8 ਪਿੰਡਾਂ ਦੀ 3553 ਏਕੜ ਜ਼ਮੀਨ ਐਕਵਾਇਰ ਕਰਨ ਦੇ ਖ਼ਿਲਾਫ਼ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਗਮਾਡਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਗਮਾਡਾ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨਾਂ ਨੇ ਭੌਂ-ਪ੍ਰਾਪਤੀ ਕੁਲੈਕਟਰ ਨੂੰ ਇਕ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਕਿ ਉਹ ਆਪਣੀਆਂ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਕਰਦੇ ਹਨ, ਲਿਹਾਜ਼ਾ ਉਨ੍ਹਾਂ ਦੀਆਂ ਜ਼ਮੀਨਾਂ ਐਕਵਾਇਰ ਨਾ ਕੀਤੀਆਂ ਜਾਣ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰਤਾਪ ਸਿੰਘ, ਕਮਲਜੀਤ ਸਿੰਘ, ਸਰਪੰਚ ਨੀਲਮ, ਜਗਰੂਪ ਸਿੰਘ, ਮੱਖਣ ਸਿੰਘ, ਸੁਰਮੁੱਖ ਸਿੰਘ, ਕਿ੍ਪਾਲ ਸਿੰਘ, ਰਣਧੀਰ ਸਿੰਘ ਤੇ ਸਰਪੰਚ ਨਾਹਰ ਸਿੰਘ ਆਦਿ ਨੇ ਕਿਹਾ ਕਿ ਗਮਾਡਾ ਕਿਸਾਨਾਂ ਨਾਲ ਧੱਕਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗਮਾਡਾ ਦਾ ਮੰਤਵ ਸ਼ਹਿਰ ਵਸਾਉਣਾ ਨਹੀਂ, ਸਗੋਂ ਜ਼ਮੀਨਾਂ ਗ੍ਰਹਿਣ ਕਰਕੇ ਕਰੋੜਾਂ ਦਾ ਮੁਨਾਫ਼ਾ ਕਮਾਉਣਾ ਹੈ | ਉਨ੍ਹਾਂ ਕਿਹਾ ਕਿ ਗਮਾਡਾ ਵਲੋਂ ਕਿਸਾਨਾਂ ਦੀ ਮਰਜ਼ੀ ਤੋਂ ਬਗ਼ੈਰ ਧੱਕੇ ਨਾਲ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਾਲੇ ਤਾਂ ਐਰੋਟ੍ਰੋਪੋਲਿਸ ਖੇਤਰ ਦੀਆਂ ਪਹਿਲੀਆਂ ਪਾਕਿਟਾਂ ਦਾ ਵੀ ਮੁਕੰਮਲ ਵਿਕਾਸ ਨਹੀਂ ਹੋਇਆ ਅਤੇ ਨਾ ਹੀ ਪਹਿਲੀਆਂ ਪਾਕਿਟਾਂ ਦੇ ਕਿਸਾਨਾਂ ਨੂੰ ਪੂਰੇ ਲਾਭ ਦਿੱਤੇ ਗਏ ਹਨ ਅਤੇ ਅਜਿਹੀ ਸਥਿਤੀ ਵਿਚ ਹੋਰ ਜ਼ਮੀਨ ਐਕਵਾਇਰ ਕਰਨਾ ਤਰਕਸੰਗਤ ਨਹੀਂ ਹੈ | ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਧੱਕੇਕਸ਼ਾਹੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੀਆਂ ਜ਼ਮੀਨਾਂ ਐਕਵਾਇਰ ਨਹੀਂ ਹੋਣ ਦੇਣਗੇ | ਇਸ ਮੌਕੇ ਕੁਰੜੀ, ਬੜੀ, ਮਟਰਾਂ, ਸਿਆਊ, ਪੱਤੋਂ, ਬਾਕਰਪੁਰ, ਕਿਸ਼ਨਪੁਰਾ ਤੇ ਛੱਤ ਆਦਿ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੀ ਸਾਂਝੀ ਕਮੇਟੀ ਬਣਾ ਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਦਾ ਫ਼ੈਸਲਾ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਬੇਦੀ ਦੇ ਉਪਰਾਲਿਆਂ ਸਦਕਾ ਮੁਹਾਲੀ 'ਚ ਬਣੇਗਾ ਆਧੁਨਿਕ ਓਲਡ ਏਜ਼ ਹੋਮ <br/> ਅਗਲੀ ਖ਼ਬਰ ਮੁਹਾਲੀ ਵਿਖੇ ਨਾਕਾਬੰਦੀ ਦੌਰਾਨ ਪੁਲਿਸ ਕਾਂਸਟੇਬਲ ਨੂੰ ਕੁਚਲਣ ਦੀ ਕੋਸ਼ਿਸ਼, ਮਾਮਲਾ ਦਰਜ <br/>
Ad Position 24