07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਸਪਾ ਨੇ ਰਵਿਦਾਸ ਮੰਦਰ ਬਣਾਉਣ ਦੀ ਮੰਗ ਨੂੰ ਲੈ ਕੇ ਐੱਸ. ਡੀ. ਅੱੈਮ. ਦਫ਼ਤਰ ਦੇ ਬਾਹਰ ਲਗਾਇਆ ਧਰਨਾ <br/>

Ad Position 21
No active advertisement
ਅਜੀਤ ਡੈਸਕ 21-02-2026
ਡੇਰਾਬੱਸੀ, 20 ਫਰਵਰੀ (ਰਣਬੀਰ ਸਿੰਘ ਪੜ੍ਹੀ)-ਪਿੰਡ ਮਾਲਣ ਵਿਖੇ ਗੁਰੂ ਰਵਿਦਾਸ ਜੀ ਦੇ ਮੰਦਰ ਦੇ ਨਿਰਮਾਣ ਨੂੰ ਲੈ ਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਦੀ ਅਗਵਾਈ ਹੇਠ ਡੇਰਾਬੱਸੀ ਦੇ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ | ਇਸ ਰੋਸ ਪ੍ਰਦਰਸ਼ਨ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਜਦੋਂ ਧਰਨਾਕਾਰੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸਬਾਜ਼ੀ ਅਤੇ ਧੱਕਾ-ਮੁੱਕੀ ਹੋਈ | ਇਸ ਤੋਂ ਪਹਿਲਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਛੜਬੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ 'ਚ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਮਾਲਣ 'ਚ ਹਰ ਧਰਮ ਦਾ ਸਥਾਨ ਬਣਿਆ ਹੋਇਆ ਹੈ, ਪਰ ਜਦੋਂ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਦਾ ਕੰਮ ਸ਼ੁਰੂ ਹੋਇਆ ਤਾਂ ਪ੍ਰਸ਼ਾਸਨ ਨੇ ਅੜਿੱਕੇ ਡਾਹੁਣੇ ਸ਼ੁਰੂ ਕਰ ਦਿੱਤੇ | ਛੜਬੜ ਨੇ ਦੱਸਿਆ ਕਿ ਇਸ ਸੰਬੰਧੀ ਦੋ ਮਹੀਨੇ ਪਹਿਲਾਂ ਲਿਖਤੀ ਬੇਨਤੀ ਕੀਤੀ ਗਈ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਅੱਜ ਸੰਗਤਾਂ ਨੂੰ ਸੜਕਾਂ 'ਤੇ ਉਤਰਨਾ ਪਿਆ | ਧਰਨੇ ਦੌਰਾਨ ਜਦੋਂ ਪ੍ਰਸ਼ਾਸਨ ਨੇ ਗੱਲਬਾਤ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ 'ਚ ਆਏ ਧਰਨਾਕਾਰੀਆਂ ਨੇ ਐੱਸ. ਡੀ. ਐੱਮ. ਦਫ਼ਤਰ ਦਾ ਘਿਰਾਓ ਕਰ ਲਿਆ | ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਤਲਖੀ ਹੋਈ | ਹਾਲਾਂਕਿ ਬਾਅਦ 'ਚ ਪੁਲਿਸ ਦੇ ਦਖ਼ਲ ਸਦਕਾ ਧਰਨਾਕਾਰੀਆਂ ਦੀ ਐੱਸ. ਡੀ. ਐੱਮ. ਨਾਲ ਮੀਟਿੰਗ ਕਰਵਾਈ ਗਈ | ਮੀਟਿੰਗ ਤੋਂ ਬਾਅਦ ਐੱਸ. ਡੀ. ਐੱਮ. ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਜਲਦ ਕੋਈ ਠੋਸ ਹੱਲ ਕੱਢਿਆ ਜਾਵੇਗਾ ਅਤੇ ਮੰਦਰ ਦੇ ਨਿਰਮਾਣ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸ. ਡੀ. ਐੱਮ. ਨੇ ਦੱਸਿਆ ਕਿ ਪਿੰਡ ਦੀ ਕੁਝ ਜ਼ਮੀਨ ਦਾ ਅਦਾਲਤ 'ਚ ਕੇਸ ਚੱਲ ਰਿਹਾ ਹੈ ਅਤੇ ਸਾਰੇ ਦਸਤਾਵੇਜ਼ ਦੇਖਣ ਉਪਰੰਤ ਸਭ ਦੀ ਸਹਿਮਤੀ ਨਾਲ ਮਸਲੇ ਦਾ ਹੱਲ ਕੱਢਿਆ ਜਾਵੇਗਾ | ਇਸ ਮੌਕੇ ਬਸਪਾ ਦੇ ਹਲਕਾ ਪ੍ਰਧਾਨ ਚਰਨਜੀਤ ਸਿੰਘ ਦੇਵੀਨਗਰ, ਮਾਸਟਰ ਸੁਰਿੰਦਰ ਸਿੰਘ, ਰਾਜ ਕੁਮਾਰ ਝਰਮੜੀ, ਮਾ. ਸ਼ੇਰ ਸਿੰਘ, ਸੰਦੀਪ ਕੁਮਾਰ ਝਰਮੜੀ (ਪ੍ਰਧਾਨ ਟਾਈਗਰ ਫੋਰਸ), ਜਸਵਿੰਦਰ ਸਿੰਘ ਰਾਣੀ ਮਾਜਰਾ, ਪਲਵਿੰਦਰ ਸਿੰਘ ਬੜਾਣਾ, ਗੁਰਮੀਤ ਸਿੰਘ ਜੌਲੀ, ਜੀਵਨ ਲਾਲ ਸਹੋਤਾ, ਤਾਰਾ ਚੰਦ, ਸੁੱਖਾ ਜਾਸਤਨਾਂ, ਪ੍ਰਵੀਨ ਕੁਮਾਰ ਲਾਲੜੂ, ਰਾਮ ਕੁਮਾਰ ਨਫਰਾ, ਮਲਕੀਤ ਸਿੰਘ ਖੇੜੀ, ਰੋਹਿਤ ਮਾਲਣ, ਨੀਲਮ ਕੁਮਾਰ, ਦੇਵੀ ਚੰਦ, ਜਗਤਾਰ ਸਿੰਘ, ਜੈਪਾਲ ਸਿੰਘ, ਜਰਨੈਲ ਸਿੰਘ ਤੇ ਅਭਿਸ਼ੇਕ ਕੁਮਾਰ ਸਮੇਤ ਵੱਡੀ ਗਿਣਤੀ 'ਚ ਮਹਿਲਾਵਾਂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਰਕਰਾਂ ਨੇ ਰਾਹੁਲ ਗਾਂਧੀ ਤੇ ਕਾਂਗਰਸ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਭਿ੍ਸ਼ਟਾਚਾਰ ਮਾਮਲੇ 'ਚ ਸਾਬਕਾ ਆਈ.ਏ.ਐਸ. ਜੰਜੂਆ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ 2009 ਦੇ ਇਕ 'ਟ੍ਰੈਪ' ਕੇਸ...
Ad Position 24
No active advertisement