07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਭਾਜਪਾ ਯੁਵਾ ਮੋਰਚਾ ਵਰਕਰਾਂ ਨੇ ਰਾਹੁਲ ਗਾਂਧੀ ਤੇ ਕਾਂਗਰਸ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 21-02-2026
ਚੰਡੀਗੜ੍ਹ, 20 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਭਾਜਪਾ ਚੰਡੀਗੜ੍ਹ ਯੁਵਾ ਮੋਰਚਾ ਨੇ 'ਏ. ਆਈ. ਸਮਿੱਟ' ਦੌਰਾਨ ਯੂਥ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ਦੀ ਕੜੀ ਨਿੰਦਾ ਕਰਦਿਆਂ ਇਸ ਨੂੰ ਦੇਸ਼ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲਾ ਕਦਮ ਕਰਾਰ ਦਿੱਤਾ ਹੈ | ਮੋਰਚਾ ਵਲੋਂ ਸੈਕਟਰ-35 ਸਥਿਤ ਕਾਂਗਰਸ ਭਵਨ ਦੇ ਬਾਹਰ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ | ਯੁਵਾ ਮੋਰਚਾ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨੇ ਸਮਿੱਟ ਵਾਲੀ ਥਾਂ 'ਤੇ ਅਣਉੱਚਿਤ ਤਰੀਕੇ ਨਾਲ ਹੰਗਾਮਾ ਕੀਤਾ, ਜੋ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਨੂੰ ਸ਼ਰਮਿੰਦਾ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਸ਼ਵ ਪੱਧਰ 'ਤੇ ਟੈਕਨੌਲੋਜੀ ਖੇਤਰ 'ਚ ਆਪਣੀ ਮਜ਼ਬੂਤ ਪਹਿਚਾਣ ਬਣਾ ਰਿਹਾ ਹੈ ਤਾਂ ਇਸ ਤਰ੍ਹਾਂ ਦੇ ਕਦਮ ਭਾਰਤ ਵਿਰੋਧੀ ਤੱਤਾਂ ਨੂੰ ਫ਼ਾਇਦਾ ਪਹੁੰਚਾਉਂਦੇ ਹਨ | ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਿਆਸੀ ਵਿਰੋਧ ਹਰ ਪਾਰਟੀ ਦਾ ਲੋਕਤੰਤਰਿਕ ਅਧਿਕਾਰ ਹੈ, ਪਰ ਮਹੱਤਵਪੂਰਨ ਅੰਤਰਰਾਸ਼ਟਰੀ ਮੰਚਾਂ 'ਤੇ ਹੰਗਾਮਾ ਕਰਨਾ ਦੇਸ਼ ਦੀ ਵਿਸ਼ਵ ਪੱਧਰੀ ਛਵੀ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਪ੍ਰਦਰਸ਼ਨ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਕਾਂਗਰਸ ਦੀ ਯੋਜਿਤ ਰਣਨੀਤੀ ਤਹਿਤ ਕੀਤਾ ਗਿਆ ਹੈ | ਇਸ ਮੌਕੇ ਇੰਚਾਰਜ ਰਮੇਸ਼ ਸਹੋਦ, ਯੁਵਾ ਨੇਤਾ ਅਮਨਦੀਪ ਸਿੰਘ, ਜਨਰਲ ਸਕੱਤਰ ਪ੍ਰੀਆ ਪਾਸਵਾਨ, ਉਪ ਪ੍ਰਧਾਨ ਅਭਯ ਝਾ, ਵਿਨਾਇਕ ਭੰਗੀਆ, ਰਾਹੁਲ ਚੌਧਰੀ, ਸੁਖਰਾਜ ਗਿੱਲ, ਸਿੱਧਾਂਤ ਮੋਦਗਿਲ, ਅੰਕੁਰ ਰਾਣਾ ਤੇ ਰਾਜੇਸ਼ ਪਾਸਵਾਨ ਸਮੇਤ ਹੋਰ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਰਾਕੇਸ਼ ਬੱਤਰਾ ਲਾਲੜੂ ਟਰੇਡ ਕਮਿਸ਼ਨ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਬਸਪਾ ਨੇ ਰਵਿਦਾਸ ਮੰਦਰ ਬਣਾਉਣ ਦੀ ਮੰਗ ਨੂੰ ਲੈ ਕੇ ਐੱਸ. ਡੀ. ਅੱੈਮ. ਦਫ਼ਤਰ ਦੇ ਬਾਹਰ ਲਗਾਇਆ ਧਰਨਾ <br/>
Ad Position 24
No active advertisement