07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿਧਾਇਕ ਰੰਧਾਵਾ ਵਲੋਂ ਰਾਕੇਸ਼ ਬੱਤਰਾ ਲਾਲੜੂ ਟਰੇਡ ਕਮਿਸ਼ਨ ਦੇ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-02-2026
ਲਾਲੜੂ, 20 ਫਰਵਰੀ (ਰਾਜਬੀਰ ਸਿੰਘ)-ਸਥਾਨਕ ਸ੍ਰੀ ਦੁਰਗਾ ਦੇਵੀ ਮੰਦਰ ਵਿਖੇ ਇਲਾਕੇ ਦੇ ਸਮੂਹ ਵਪਾਰੀਆਂ ਨਾਲ ਹੋਈ ਇਕ ਵਿਸ਼ੇਸ਼ ਮੀਟਿੰਗ 'ਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਪਾਰੀ ਭਾਈਚਾਰੇ ਨਾਲ ਖੁੱਲ੍ਹ ਕੇ ਸੰਵਾਦ ਕੀਤਾ | ਇਸ ਮੀਟਿੰਗ ਦੌਰਾਨ ਲਾਲੜੂ ਦੇ ਪ੍ਰਮੁੱਖ ਸਮਾਜਸੇਵੀ ਅਤੇ ਵਪਾਰੀ ਰਾਕੇਸ਼ ਬੱਤਰਾ ਨੂੰ ਲਾਲੜੂ ਟਰੇਡ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਐਲਾਨ 'ਤੇ ਹਾਜ਼ਰ ਵਪਾਰੀਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਜਤਾਇਆ ਕਿ ਉਹ ਵਪਾਰਕ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉੱਪਰ ਤੱਕ ਪਹੁੰਚਾਉਣਗੇ | ਇਸ ਮੌਕੇ ਗੱਲਬਾਤ ਦੌਰਾਨ ਵਪਾਰੀਆਂ ਵਲੋਂ ਬਾਜ਼ਾਰਾਂ ਦੀ ਸਫਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਮੱਸਿਆ, ਸਟਰੀਟ ਲਾਈਟਾਂ, ਸੀਵਰੇਜ ਪ੍ਰਣਾਲੀ ਅਤੇ ਸੁਰੱਖਿਆ ਪ੍ਰਬੰਧਾਂ ਵਰਗੇ ਮਸਲਿਆਂ 'ਤੇ ਆਪਣੇ ਸੁਝਾਅ ਤੇ ਮੰਗਾਂ ਰੱਖੀਆਂ ਗਈਆਂ | ਇਨ੍ਹਾਂ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਵਿਧਾਇਕ ਰੰਧਾਵਾ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ | ਉਨ੍ਹਾਂ ਕਿਹਾ ਕਿ ਵਪਾਰੀ ਵਰਗ ਇਲਾਕੇ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਤੇ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਲਾਲੜੂ ਦੇ ਸਮੁੱਚੇ ਵਿਕਾਸ ਲਈ ਖੇਤਰ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਇਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਪਾਰੀ, ਹਲਕਾ ਡੇਰਾਬੱਸੀ ਦੇ ਟਰੇਡ ਕਮਿਸ਼ਨ ਦੇ ਚੇਅਰਮੈਨ ਅਜੇ ਕੁਮਾਰ, ਬਲਾਕ ਪ੍ਰਧਾਨ ਹਰੀਸ਼ ਮਦਾਨ, ਘਣਸ਼ਾਮ ਦਾਸ, ਨਗਰ ਕੌਂਸਲ ਪ੍ਰਧਾਨ ਸਤੀਸ਼ ਰਾਣਾ, ਕੌਂਸਲਰ ਪਾਰਟੀ ਦੀ ਟੀਮ, ਸਥਾਨਕ ਆਗੂ ਤੇ ਐੱਸ. ਡੀ. ਐੱਮ. ਡੇਰਾਬੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਖ਼ਤਰਨਾਕ ਏ. ਪੀ. ਕੇ. ਫਾਈਲ ਰਾਹੀਂ 34 ਲੱਖ ਤੋਂ ਵੱਧ ਦੀ ਠੱਗੀ <br/> ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਰਕਰਾਂ ਨੇ ਰਾਹੁਲ ਗਾਂਧੀ ਤੇ ਕਾਂਗਰਸ ਦਾ ਪੁਤਲਾ ਸਾੜਿਆ <br/>
Ad Position 24
No active advertisement