07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਚੰਡੀਗੜ੍ਹ 'ਚ ਖ਼ਤਰਨਾਕ ਏ. ਪੀ. ਕੇ. ਫਾਈਲ ਰਾਹੀਂ 34 ਲੱਖ ਤੋਂ ਵੱਧ ਦੀ ਠੱਗੀ <br/>

Ad Position 21
No active advertisement
ਅਜੀਤ ਡੈਸਕ 21-02-2026
ਚੰਡੀਗੜ੍ਹ, 20 ਫ਼ਰਵਰੀ (ਕਪਿਲ ਵਧਵਾ)-ਲਗਾਤਾਰ ਸਾਹਮਣੇ ਆ ਰਹੇ ਸਾਈਬਰ ਅਪਰਾਧਾਂ ਨਾਲ ਪੁਲਿਸ ਵਲੋਂ ਦਰਜ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਰਿੰਦਰ ਸਿੰਘ ਵਾਸੀ ਪਿੰਡ ਕਿਸ਼ਨਗੜ੍ਹ, ਚੰਡੀਗੜ੍ਹ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਇਕ ਖ਼ਤਰਨਾਕ ਏ. ਪੀ. ਕੇ. ਫਾਈਲ ਭੇਜ ਕੇ ਉਸ ਨਾਲ 34,17,958 ਦੀ ਠੱਗੀ ਕਰ ਲਈ | ਜਾਣਕਾਰੀ ਅਨੁਸਾਰ ਉਕਤ ਫਾਈਲ ਡਾਊਨਲੋਡ ਕਰਨ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਬੈਂਕ ਖਾਤਿਆਂ ਤੋਂ ਵੱਖ-ਵੱਖ ਲੈਣ-ਦੇਣ ਰਾਹੀਂ ਰਕਮ ਕੱਢ ਲਈ ਗਈ | ਪੁਲਿਸ ਵਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 318(4), 319(2) ਅਤੇ 61(2) ਹੇਠ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ | ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਈਬਰ ਟੀਮ ਵਲੋਂ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਨਵੇਂ ਸਾਲ ਤੋਂ ਬਾਅਦ ਹੁਣ ਤੱਕ ਚੰਡੀਗੜ੍ਹ ਵਿਚ 2 ਦਰਜਨ ਤੋਂ ਵੱਧ ਸਾਈਬਰ ਧੋਖਾਧੜੀ ਦੇ ਮਾਮਲੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿਚ ਆਨਲਾਈਨ ਫ਼ਰੌਡ, ਫ਼ੀਸ਼ਿੰਗ ਲਿੰਕ ਅਤੇ ਨਕਲੀ ਐਪਲੀਕੇਸ਼ਨਾਂ ਰਾਹੀਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਣਜਾਣ ਲਿੰਕ ਜਾਂ ਐਪਲੀਕੇਸ਼ਨ ਡਾਊਨਲੋਡ ਨਾ ਕਰਨ ਅਤੇ ਬੈਂਕ ਸੰਬੰਧੀ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ | ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਸਾਈਬਰ ਕਰਾਈਮ ਸੈੱਲ ਨੂੰ ਦਿੱਤੀ ਜਾਵੇ |


Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ: ਇਕ ਮਹੀਨੇ ਵਿਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਰਾਕੇਸ਼ ਬੱਤਰਾ ਲਾਲੜੂ ਟਰੇਡ ਕਮਿਸ਼ਨ ਦੇ ਚੇਅਰਮੈਨ ਨਿਯੁਕਤ <br/>
Ad Position 24
No active advertisement