07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੈਂਗਸਟਰਾਂ 'ਤੇ ਵਾਰ: ਇਕ ਮਹੀਨੇ ਵਿਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-02-2026
ਚੰਡੀਗੜ੍ਹ, 20 ਫਰਵਰੀ (ਅਜੀਤ ਬਿਊਰੋ)-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ ਇੱਕ ਮਹੀਨਾ ਪੂਰਾ ਹੋਣ 'ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ' - ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ | ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਤੇ ਮੈਪ ਕੀਤੇ ਸਥਾਨਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ | ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗਿ੍ਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 205 ਹਥਿਆਰਾਂ ਸਮੇਤ 396 ਜ਼ਿੰਦਾ ਕਾਰਤੂਸ ਅਤੇ 34 ਮੈਗਜ਼ੀਨ, 104 ਤੇਜ਼ਧਾਰ ਹਥਿਆਰ ਅਤੇ ਚਾਰ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ, 5,294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10,090 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 664 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ 31ਵੇਂ ਦਿਨ ਪੁਲਿਸ ਟੀਮਾਂ ਨੇ 664 ਥਾਈਾ ਛਾਪੇਮਾਰੀ ਕਰਕੇ 198 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਦੋਂ ਕਿ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 18 ਭਗੌੜੇ ਅਪਰਾਧੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 356ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿਚ 87 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 458 ਗ੍ਰਾਮ ਹੈਰੋਇਨ, 600 ਗ੍ਰਾਮ ਅਫ਼ੀਮ, 439 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਦੇ ਨਾਲ ਸਿਰਫ 356 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,496 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ '54ਵਾਂ ਗੁਲਾਬ ਮੇਲਾ-2026' ਦਾ ਜ਼ਾਕਿਰ ਹੁਸੈਨ ਰੋਜ਼ ਗਾਰਡਨ ਵਿਖੇ ਹੋਇਆ ਆਗਾਜ਼ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਖ਼ਤਰਨਾਕ ਏ. ਪੀ. ਕੇ. ਫਾਈਲ ਰਾਹੀਂ 34 ਲੱਖ ਤੋਂ ਵੱਧ ਦੀ ਠੱਗੀ <br/>
Ad Position 24
No active advertisement