07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ- ਮੋਹਿੰਦਰ ਭਗਤ <br/>

Ad Position 21
No active advertisement
ਅਜੀਤ ਡੈਸਕ 21-02-2026
ਚੰਡੀਗੜ੍ਹ, 20 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ 'ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ | ਬਾਗ਼ਬਾਨੀ ਮੰਤਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ | ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ | ਮੰਤਰੀ ਨੇ ਕਿਹਾ ਕਿ ਫ਼ਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿਚ ਵੀ ਮਦਦ ਮਿਲੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼, 3 ਵਿਰੁੱਧ ਮਾਮਲਾ ਦਰਜ <br/> ਅਗਲੀ ਖ਼ਬਰ ਭਾਜਪਾ ਸਿਆਸੀ ਲਾਹੇ ਲਈ ਐੱਸ.ਆਈ.ਆਰ. ਪ੍ਰਕਿਰਿਆ ਦੀ ਕਰ ਰਹੀ ਦੁਰਵਰਤੋਂ, ਇਹ ਗੰਭੀਰ ਚਿੰਤਾ ਦਾ ਵਿਸ਼ਾ- ਨੀਲ ਗਰਗ <br/...
Ad Position 24
No active advertisement