07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼, 3 ਵਿਰੁੱਧ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 21-02-2026
ਜ਼ੀਰਕਪੁਰ, 20 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਕਿ੍ਕਟ ਮੈਚਾਂ ਦੌਰਾਨ ਆਨਲਾਈਨ ਸੱਟਾ ਲਗਵਾ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਸੰਬੰਧ ਵਿਚ ਪੁਲਿਸ ਨੇ 3 ਮੁਲਜ਼ਮਾਂ ਵਿਰੁੱਧ ਜੂਆ ਐਕਟ ਦੀ ਧਾਰਾ 3 ਤੇ 4 ਅਤੇ ਬੀ. ਐੱਨ. ਐੱਸ. ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮਾਂ ਦੀ ਪਛਾਣ ਮੁਹੰਮਦ ਸ਼ਾਹ ਆਲਮ, ਮੁਹੰਮਦ ਸ਼ਾਹ ਨਵਾਜ਼ ਸਮਸੀ ਅਤੇ ਕਰਨ ਗੌਰਵ ਵਜੋਂ ਹੋਈ ਹੈ | ਹਾਸਿਲ ਜਾਣਕਾਰੀ ਅਨੁਸਾਰ ਪੁਲਿਸ ਤੜਕੇ 2.30 ਵਜੇ ਦੇ ਕਰੀਬ ਪਟਿਆਲਾ ਚੌਕ 'ਤੇ ਗਸ਼ਤ ਕਰ ਰਹੀ ਸੀ | ਇਸੇ ਦੌਰਾਨ ਪੁਲਿਸ ਨੂੰ ਇਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸਥਾਨਕ ਪੈਂਟ ਹੋਮਜ਼ ਦੇ ਬਲਾਕ ਡੀ-3 ਦੀ ਛੇਵੀਂ ਮੰਜ਼ਿਲ 'ਤੇ ਸਥਿਤ ਫਲੈਟ ਨੰ. 441 ਵਿਖੇ ਕੁਝ ਵਿਅਕਤੀ ਲੋਕਾਂ ਨੂੰ ਉੱਚ ਮੁਨਾਫ਼ੇ ਦਾ ਲਾਲਚ ਦੇ ਕੇ ਆਨਲਾਈਨ ਸੱਟੇਬਾਜ਼ੀ ਦੇ ਨਾਂਅ 'ਤੇ ਆਪਣੇ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਵਾ ਕੇ ਉਨ੍ਹਾਂ ਨਾਲ ਠੱਗੀ ਮਾਰ ਰਹੇ ਹਨ | ਇਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਗੁਰਨਾਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਉਕਤ ਫਲੈਟ ਵਿਖੇ ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ 'ਚੋਂ ਵੱਡੀ ਗਿਣਤੀ ਵਿਚ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਉਮੀਦ ਹੈ, ਜੋ ਕਿ ਲੋਕਾਂ ਨੂੰ ਧੋਖਾ ਦੇਣ ਲਈ ਵਰਤੇ ਜਾਂਦੇ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡਾਂ ਤੇ ਸ਼ਹਿਰਾਂ 'ਚ ਬਣਾਏ ਜਾ ਰਹੇ ਨੇ ਕਾਰਡ- ਰਘਵੀਰ ਸਿੰਘ ਮੋਦੀ <br/> ਅਗਲੀ ਖ਼ਬਰ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ- ਮੋਹਿੰਦਰ ਭਗਤ <br/>
Ad Position 24
No active advertisement