06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਵਲੋਂ ਨਸ਼ਾ ਤਸਕਰੀ ਗਰੋਹ ਦੇ 5 ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 21-02-2026
ਐਸ.ਏ.ਐਸ. ਨਗਰ, 20 ਫ਼ਰਵਰੀ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਨਸ਼ਾ ਤਸਕਰੀ ਨਾਲ ਸੰਬੰਧਿਤ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਗਰੋਹ ਦੇ ਮੈਂਬਰਾਂ ਦੇ ਕਬਜ਼ੇ ਚੋਂ 40 ਗ੍ਰਾਮ ਹੈਰੋਇਨ, 5 ਗ੍ਰਾਮ ਆਈਸ (ਮੈਥਾਮਫੈਟਾਮਾਈਨ), 10,000 ਰੁਪਏ ਡਰੱਗ ਮਨੀ ਅਤੇ ਇਕ ਸਕਾਰਪੀਓ ਕਾਰ ਬਰਾਮਦ ਕੀਤੀ ਗਈ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੀ ਵਾਸੀ ਧੁਰਾਲੀ, ਸੁਖਵੀਰ ਸਿੰਘ ਵਾਸੀ ਧੁਰਾਲੀ, ਸਹਜਪ੍ਰੀਤ ਸਿੰਘ ਵਾਸੀ ਮਾਨਸਾ, ਗੁਰਸੇਵਕ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਵਾਸੀਆਨ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ | ਇਸ ਸੰਬੰਧੀ 19 ਫਰਵਰੀ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 21, 22, 61 ਅਤੇ 85 ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਖ ਮੁਲਜ਼ਮ ਅਵਤਾਰ ਸਿੰਘ ਉਰਫ਼ ਤਾਰੀ ਦੇ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਧਾਰਾਵਾਂ ਹੇਠ 8 ਮਾਮਲੇ ਦਰਜ ਹਨ, ਜਦਕਿ ਸੁਖਵੀਰ ਸਿੰਘ ਖ਼ਿਲਾਫ਼ ਵੀ 5 ਮਾਮਲੇ ਦਰਜ ਹੋਣ ਦੀ ਪੁਸ਼ਟੀ ਹੋਈ ਹੈ | ਦੋਵੇਂ ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਚੋਰੀ ਵਰਗੇ ਅਪਰਾਧਾਂ ਵਿਚ ਸ਼ਾਮਲ ਰਹੇ ਹਨ | ਪੁਲਿਸ ਵਲੋਂ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਤਾਂ ਜੋ ਨਸ਼ਾ ਸਪਲਾਈ ਚੇਨ ਅਤੇ ਹੋਰ ਸਾਥੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ | ਮਾਮਲੇ ਦੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਊਾਟੈਂਟ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਕਾਰਵਾਈ ਨਾ ਹੋਣ 'ਤੇ ਪ੍ਰਗਟਾਈ ਨਾਰਾਜ਼ਗੀ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, ਦੂਜਾ ਮੋਟਰਸਾਈਕਲ ਚਾਲਕ ਗਿ੍ਫ਼ਤਾਰ
Ad Position 24
No active advertisement