06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਹਾਲੀ ਵਿਖੇ ਨਾਬਾਰਡ ਦਾ ਸਟੇਟ ਫੋਕਸ ਪੇਪਰ ਜਾਰੀ <br/>

Ad Position 21
No active advertisement
ਅਜੀਤ ਡੈਸਕ 21-02-2026
ਐੱਸ. ਏ. ਐੱਸ. ਨਗਰ, 20 ਫਰਵਰੀ (ਪ੍ਰੋ. ਅਵਤਾਰ ਸਿੰਘ)-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਮੁਹਾਲੀ ਵਿਖੇ ਕਰਵਾਏ ਗਏ ਸਟੇਟ ਕ੍ਰੈਡਿਟ ਸੈਮੀਨਾਰ ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਤੇ ਰੂਰਲ ਡਿਵੈਲਪਮੈਂਟ (ਨਾਬਾਰਡ) ਵਲੋਂ ਤਿਆਰ ਕੀਤਾ ਗਿਆ ਸਟੇਟ ਫੋਕਸ ਪੇਪਰ-2026-27 ਜਾਰੀ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਦੀ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਵੱਖ-ਵੱਖ ਖੇਤਰਾਂ 'ਚ ਵਿਕਾਸ ਨੂੰ ਗਤੀ ਦੇਣ 'ਚ ਨਾਬਾਰਡ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਨਾਬਾਰਡ ਵਲੋਂ ਖੇਤੀਬਾੜੀ, ਸਿੱਖਿਆ ਅਤੇ ਸਮਾਜਿਕ ਖੇਤਰਾਂ 'ਚ ਵਿਕਾਸ ਲਈ ਕਈ ਕਰਜ਼ਾ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜਾਰੀ ਕੀਤੇ ਸਟੇਟ ਫੋਕਸ ਪੇਪਰ 'ਚ ਪੰਜਾਬ ਲਈ ਤਰਜ਼ੀਹੀ ਖੇਤਰ ਹੇਠ ਕੁੱਲ 3,08,66,614 ਲੱਖ ਰੁਪਏ ਦੀ ਕਰਜ਼ਾ ਸੰਭਾਵਨਾ ਦਾ ਅਨੁਮਾਨ ਲਗਾਇਆ ਗਿਆ ਹੈ। ਇਸ 'ਚ ਫਾਰਮ ਕ੍ਰੈਡਿਟ, ਖੇਤੀਬਾੜੀ ਢਾਂਚਾਗਤ ਵਿਕਾਸ, ਸਹਾਇਕ ਗਤੀਵਿਧੀਆਂ, ਮਾਈਕ੍ਰੋ, ਸਮਾਲ ਤੇ ਮੀਡੀਅਮ ਉਦਯੋਗ, ਐਕਸਪੋਰਟ ਕ੍ਰੈਡਿਟ, ਸਿੱਖਿਆ, ਰਿਹਾਇਸ਼, ਸਮਾਜਿਕ ਢਾਂਚਾ ਅਤੇ ਨਵੀਨੀਕਰਨਯੋਗ ਊਰਜਾ ਆਦਿ ਖੇਤਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਉਤਪਾਦਨ 'ਚ ਆਤਮ-ਨਿਰਭਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ, ਪਰ ਇਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਜ਼ਿਕਰਯੋਗ ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 151 'ਚੋਂ 117 ਬਲਾਕ 'ਡਾਰਕ ਜ਼ੋਨ' ਐਲਾਨੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਨੂੰ ਮੁੜ ਤੋਂ ਉੱਪਰ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਨਹਿਰੀ ਸਿੰਚਾਈ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਦੇ ਖਾਲੇ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨਾਬਾਰਡ ਨੂੰ ਅਪੀਲ ਕੀਤੀ ਕਿ ਫ਼ਸਲੀ ਵਿਭਿੰਨਤਾ ਦੇ ਯਤਨਾਂ 'ਚ ਰਾਜ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸੇ ਦੌਰਾਨ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਸੁਰੱਖਿਅਤ ਅਤੇ ਅਪਰਾਧ-ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਉੱਚ ਪੁਲਿਸ ਅਧਿਕਾਰੀਆਂ ਅਤੇ ਜ਼ਿਲ੍ਹਾ ਮੁਖੀਆਂ ਦੀ ਮੀਟਿੰਗ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਨਾਲ ਹੋਈ ਸੀ ਤਾਂ ਜੋ ਸਮਾਜ ਵਿਰੋਧੀ ਤੱਤਾਂ ਨੂੰ ਸਖ਼ਤ ਸੰਦੇਸ਼ ਦਿੱਤਾ ਜਾ ਸਕੇ ਅਤੇ ਵਪਾਰਕ ਮਾਹੌਲ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਇਸ ਮੌਕੇ ਪ੍ਰਗਤੀਸ਼ੀਲ ਐੱਫ. ਪੀ. ਓਜ਼, ਸਵੈ-ਸਹਾਇਤਾ ਸਮੂਹਾਂ ਅਤੇ ਡਰੈਗਨ ਫਰੂਟ ਉਤਪਾਦਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ 'ਚ ਬੀ. ਰਮੇਸ਼ ਬਾਬੂ ਚੀਫ਼ ਜਨਰਲ ਮੈਨੇਜਰ ਨਾਬਾਰਡ, ਰਿਤੂ ਅਗਰਵਾਲ ਸਕੱਤਰ ਸਹਿਕਾਰਤਾ ਪੰਜਾਬ, ਮਨੋਹਰ ਲਾਲ ਜਨਰਲ ਮੈਨੇਜਰ ਨਾਬਾਰਡ, ਪੰਕਜ ਸੇਤੀਆ ਜਨਰਲ ਮੈਨੇਜਰ ਆਰ. ਬੀ. ਆਈ. ਚੰਡੀਗੜ੍ਹ, ਜੀ. ਕੇ. ਨੇਗੀ ਚੇਅਰਮੈਨ ਪੰਜਾਬ ਗ੍ਰਾਮੀਣ ਬੈਂਕ ਅਤੇ ਗੁਰਇਕਬਾਲ ਸਿੰਘ ਜਨਰਲ ਮੈਨੇਜਰ ਤੇ ਓ. ਆਈ .ਸੀ. ਨਾਬਾਰਡ ਹਰਿਆਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦੇ 'ਏ. ਆਈ. ਫ਼ੈਸਟ' ਦੇ ਦੂਜੇ ਦਿਨ 'ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ' ਲਾਂਚ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਉਸਾਰੀ ਢਾਹੀ <br/>
Ad Position 24
No active advertisement