ਚੰਡੀਗੜ੍ਹ, 21 ਫਰਵਰੀ (ਅÏਜਲਾ)- ਪੰਜਾਬ ਦੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਧੀ ਦੇ ਆਨੰਦ ਕਾਰਜ ਸਮਾਰੋਹ 'ਚ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਸ਼ਾਮਲ ਹੋਏ ਅਤੇ ਨਵ ਵਿਆਹੇ ਜੋੜੇ ਕੁਦਰਤ ਤੇ ਗੁਰਸ਼ੇਰ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਨਵ ਵਿਆਹੀ ਜੋੜੇ ਨੂੰ ਆਸ਼ੀਰਵਾਦ ਦਿੱਤਾ |