ਅਸ਼ਲੀਲ ਸਮੱਗਰੀ ਅਪਲੋਡ ਕਰਨ ਦਾ ਮਾਮਲਾ ਦਰਜ
ਅਜੀਤ ਡੈਸਕ
22-02-2026
ਸ਼ਿਕਾਇਤ ਵਿਚ ਦਰਜ ਹੈ ਕਿ ਆਨਲਾਈਨ ਪਲੇਟਫ਼ਾਰਮ 'ਤੇ ਬੱਚਿਆਂ ਨਾਲ ਸੰਬੰਧਿਤ ਅਸ਼ਲੀਲ ਸਮੱਗਰੀ ਅੱਪਲੋਡ ਕੀਤੀ ਗਈ | ਦੱਸਿਆ ਗਿਆ ਹੈ ਕਿ ਉਕਤ ਰਿਪੋਰਟ ਅਧੀਨ ਇਕ ਫੇਸਬੁੱਕ ਪ੍ਰੋਫ਼ਾਈਲ ਲਿੰਕ ਦੀ ਪਛਾਣ ਕੀਤੀ ਗਈ, ਜਿਸ ਨਾਲ ਜੁੜੇ ਮੋਬਾਈਲ ਨੰਬਰ ਅਤੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਉਕਤ ਸਮੱਗਰੀ ਆਈ.ਟੀ. ਐਕਟ ਦੀ ਧਾਰਾ 67-ਬੀ ਦੇ ਉਲੰਘਣ ਹੇਠ ਆ ਸਕਦੀ ਹੈ | ਇਸ ਸਬੰਧੀ ਮੁਹਾਲੀ ਦੇ ਫੇਜ਼ 7 ਸਥਿਤ ਸਾਈਬਰ ਕ੍ਰਾਈਮ ਥਾਣਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ |
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨਾਲ ਸੰਬੰਧਿਤ ਅਸ਼ਲੀਲ ਸਮੱਗਰੀ ਅੱਪਲੋਡ ਜਾਂ ਸ਼ੇਅਰ ਕਰਨਾ ਕਾਨੂੰਨੀ ਤੌਰ 'ਤੇ ਗੰਭੀਰ ਅਪਰਾਧ ਹੈ ਅਤੇ ਅਪਰਾਧੀ ਪਾਏ ਜਾਣ 'ਤੇ ਕੜੀ ਕਾਰਵਾਈ ਕੀਤੀ ਜਾਵੇਗੀ |