ਖਰੜ, 21 ਫਰਵਰੀ (ਜੰਡਪੁਰੀ)-ਏ.ਪੀ.ਜੇ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਕੁੱਲ 22 ਵਿਦਿਆਰਥੀਆਂ ਨੇ ਸੋਨੇ ਦੇ ਤਗ਼ਮੇ ਜਿੱਤ ਕੇ ਆਪਣੀ ਬੇਮਿਸਾਲ ਯੋਗਤਾ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਾਇੰਸ ਓਲੰਪੀਆਡ ਇਕ ਅਹਿਮ ਮੁਕਾਬਲਾ ਹੈ, ਜਿਸ 'ਚ ਵਿਦਿਆਰਥੀਆਂ ਦੀ ਵਿਗਿਆਨਕ ਸਮਝ, ਤਰਕ ਸ਼ਕਤੀ ਅਤੇ ਗਿਆਨ ਦੀ ਪੜਤਾਲ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਖ਼ਤ ਟੱਕਰ ਦਿੰਦੇ ਹੋਏ ਏ.ਪੀ.ਜੇ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਰਵੋਤਮ ਪ੍ਰਦਰਸ਼ਨ ਕਰਕੇ ਸ਼ਾਨਦਾਰ ਸਥਾਨ ਹਾਸਿਲ ਕੀਤਾ ਹੈ | ਇਸ ਪ੍ਰਾਪਤੀ ਬਦਲੇ ਸਕੂਲ ਪਿ੍ੰ. ਜਸਬੀਰ ਚੰਦਰ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਇਹ ਉਪਲੱਬਧੀ ਸਕੂਲ ਦੀ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਦਰਸਾਉਂਦੀ ਹੈ | ਇਸ ਉਪਲੱਬਧੀ ਕਾਰਨ ਸਕੂਲ ਕੈਂਪਸ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ |