13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਵੀ ਮਦਨਹੇੜੀ ਨੂੰ ਅਕਾਲੀ ਦਲ ਨੇ ਸਰਕਲ ਘੜੂੰਆਂ ਦਾ ਪ੍ਰਧਾਨ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਖਰੜ, 21 ਫਰਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਸਰਕਲ ਘੜੂੰਆਂ ਲਈ ਰਵਿੰਦਰ ਸਿੰਘ ਰਵੀ ਮਦਨਹੇੜੀ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਪਾਰਟੀ ਦੇ ਵਿਸਥਾਰ ਸੰਬੰਧੀ ਹੁਕਮਾਂ ਦੇ ਚਲਦਿਆਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ ਨਾਲ ਸਲਾਹ-ਮਸ਼ਵਰਾ ਕਰਕੇ ਰਵੀ ਮਦਨਹੇੜੀ ਨੂੰ ਸਰਕਲ ਘੜੂੰਆਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਹੋਰਨਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਆਪੋ ਆਪਣੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਣ | ਇਸ ਮੌਕੇ ਰਵੀ ਮਦਨਹੇੜੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ |


Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਨੇ ਇਲਾਕੇ ਦੇ ਸਮਾਜਸੇਵੀ ਆਗੂਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਅਜੀਤ ਕਰਮ ਸਿੰਘ ਸਕੂਲ ਨੇ ਖੇਡ ਮੁਕਾਬਲੇ ਕਰਵਾਏ
Ad Position 24