13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੋਈ ਵੀ ਲਾਭਪਾਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ- ਸਿਵਲ ਸਰਜਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਐੱਸ. ਏ. ਐੱਸ. ਨਗਰ,21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਰਕਾਰੀ ਸਿਹਤ ਸੰਸਥਾ 'ਚ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ਅਤੇ ਮਰੀਜ਼ਾਂ ਨੂੰ ਹਰ ਦਵਾਈ ਸਰਕਾਰੀ ਸਿਹਤ ਸੰਸਥਾ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਰੂਰੀ ਦਵਾਈਆਂ ਦਾ ਪੂਰਾ ਸਟਾਕ ਭੇਜਿਆ ਜਾ ਰਿਹਾ ਹੈ, ਇਸ ਲਈ ਅਧਿਕਾਰੀ ਯਕੀਨੀ ਬਣਾਉਣ ਕਿ ਸੰਸਥਾ ਅੰਦਰ ਹਰ ਸਮੇਂ ਦਵਾਈ ਪੂਰੀ ਮਾਤਰਾ 'ਚ ਉਪਲਭਧ ਰਹੇ ਤਾ ਕਿ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਸੰਸਥਾ 'ਚੋਂ ਮੁਫ਼ਤ ਦਿੱਤੀਆਂ ਜਾ ਸਕਣ | ਸਿਵਲ ਸਰਜਨ ਨੇ ਤਮਾਮ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਲਾਗੂ ਕਰਨ ਦੀ ਪ੍ਰਗਤੀ ਦੀ ਪੜਾਅਵਾਰ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ 'ਚ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੁੱਖ ਮੰਤਰੀ ਸਿਹਤ ਯੋਜਨਾ ਦਾ ਉਚੇਚਾ ਜ਼ਿਕਰ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ 10 ਲੱਖ ਰੁ. ਦੀ ਨਕਦੀ-ਰਹਿਤ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਕੋਈ ਵੀ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਦੌਰਾਨ ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਚ ਬੀਮਾ ਕਾਰਡਾਂ ਦੀ ਬਣਾਈ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਟੀਕਾਕਰਨ, ਜਨਨੀ ਸੁਰੱਖਿਆ ਯੋਜਨਾ, 108 ਐਂਬੂਲੈਂਸ ਸੇਵਾ ਸਮੇਤ ਤਮਾਮ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਲੇਮਪੁਰ ਖੁਰਦ ਵਿਖੇ ਸਿਖ਼ਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਨੇ ਇਲਾਕੇ ਦੇ ਸਮਾਜਸੇਵੀ ਆਗੂਆਂ ਨਾਲ ਕੀਤੀ ਮੀਟਿੰਗ <br/>
Ad Position 24