13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜੁਝਾਰ ਨਗਰ ਵਿਖੇ 58 ਘਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪਹੁੰਚੀ ਗਮਾਡਾ ਦੀ ਟੀਮ ਨੂੰ ਵਸਨੀਕਾਂ ਦੇ ਵਿਰੋਧ ਕਾਰਨ ਖਾਲੀ ਹੱਥ ਪਿਆ ਪਰਤਣਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਐੱਸ. ਏ. ਐੱਸ. ਨਗਰ,21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਜੁਝਾਰ ਨਗਰ ਵਿਖੇ 2 ਤੋਂ ਡੇਢ ਮਰਲੇ ਦੇ 58 ਘਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪਹੁੰਚੀ ਗਮਾਡਾ ਦੀ ਟੀਮ ਨੂੰ ਸਥਾਨਕ ਵਸਨੀਕਾਂ ਦੇ ਭਾਰੀ ਵਿਰੋਧ ਦੇ ਕਾਰਨ ਖਾਲੀ ਹੱਥ ਹੀ ਵਾਪਸ ਪਰਤਣਾ ਪਿਆ | ਗਮਾਡਾ ਦੇ ਅਧਿਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੀਤੀ ਜਾਣ ਵਾਲੀ ਇਸ ਕਾਰਵਾਈ ਨੂੰ ਲੈ ਕੇ ਇਲਾਕੇ 'ਚ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਲੋਕ ਇਕੱਤਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਗਮਾਡਾ ਦੀ ਇਹ ਕਾਰਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਹੇ ਇਕ ਮਾਮਲੇ ਨਾਲ ਸੰਬੰਧਿਤ ਹੈ | ਵਸਨੀਕਾਂ ਨੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਕਿ ਉਹ ਪਿਛਲੇ 15 ਸਾਲਾਂ ਤੋਂ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਮਕਾਨਾਂ ਵਿਚ ਰਹਿ ਰਹੇ ਹਨ, ਲਿਹਾਜ਼ਾ ਉਨ੍ਹਾਂ ਨੂੰ ਬੇਘਰ ਨਾ ਕੀਤਾ ਜਾਵੇ | ਇਲਾਕੇ ਵਿਚ ਵੱਡੀ ਗਿਣਤੀ ਵਿਚ ਰਹਿੰਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਇਸ ਸਮੇਂ ਪਵਿੱਤਰ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਘਰਾਂ ਨੂੰ ਢਾਹੁਣਾ ਉਨ੍ਹਾਂ ਲਈ ਵੱਡੀ ਮੁਸ਼ਕਿਲ ਪੈਦਾ ਕਰੇਗਾ | ਇਸ ਮੌਕੇ ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਇੱਥੇ ਰਹਿਣ ਵਾਲੇ ਜ਼ਿਆਦਾਤਰ ਲੋਕ ਗ਼ਰੀਬ ਅਤੇ ਮਜ਼ਦੂਰ ਵਰਗ ਨਾਲ ਸੰਬੰਧਿਤ ਹਨ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਆਪਣੀ ਜ਼ਿੰਦਗੀ ਦੀ ਕਮਾਈ ਇਕੱਠੀ ਕਰਕੇ ਦੋ-ਦੋ ਮਰਲੇ ਜਾਂ ਡੇਢ-ਡੇਢ ਮਰਲੇ ਦੇ ਛੋਟੇ ਮਕਾਨ ਬਣਾਏ ਜਾਂ ਖ਼ਰੀਦੇ ਹਨ | ਉਨ੍ਹਾਂ ਦੱਸਿਆ ਕਿ ਕਰੀਬ 95 ਫ਼ੀਸਦੀ ਮਕਾਨ ਮਾਲਕਾਂ ਨੇ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਹੈ ਅਤੇ ਅਜੇ ਵੀ ਉਹ ਕਿਸ਼ਤਾਂ ਭਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਹ ਮਕਾਨ ਗ਼ੈਰਕਾਨੂੰਨੀ ਹਨ ਤਾਂ ਜਦੋਂ ਮਕਾਨ ਬਣ ਰਹੇ ਸਨ ਜਾਂ ਵੇਚੇ ਜਾ ਰਹੇ ਸਨ, ਉਸ ਸਮੇਂ ਸੰਬੰਧਿਤ ਵਿਭਾਗ ਵਲੋਂ ਕਾਰਵਾਈ ਕਰਕੇ ਇਸ ਪ੍ਰਕਿਰਿਆ ਕਿਉਂ ਨਹੀਂ ਰੋਕਿਆ ਗਿਆ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਨੂੰ ਵੀ ਬੇਨਤੀ ਕਰਨਗੇ ਕਿ ਇਨ੍ਹਾਂ ਗ਼ਰੀਬ ਪਰਿਵਾਰਾਂ ਦੀ ਸਮੱਸਿਆ ਦਾ ਢੁਕਵਾਂ ਹੱਲ ਕੱਢਿਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਤੋਂ ਬੇਘਰ ਨਾ ਹੋਣ | ਇਸ ਮੌਕੇ ਗਮਾਡਾ ਦੀ ਰੈਗੂਲੇਟਰੀ ਬ੍ਰਾਂਚ ਦੇ ਐੱਸ. ਡੀ. ਓ. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਘਰਾਂ ਦਾ ਹਾਈਕੋਰਟ ਵਿਖੇ ਕੇਸ ਚੱਲ ਰਿਹਾ ਹੈ ਅਤੇ ਉਹ ਅਦਾਲਤ ਦੇ ਹੁਕਮਾਂ ਅਨੁਸਾਰ ਹੀ ਕਾਰਵਾਈ ਕਰਨ ਲਈ ਆਏ ਹਨ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਗਮਾਡਾ ਵਲੋਂ ਕਈ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਹ ਫਿਰ ਨਿਯਮਾਂ ਅਨੁਸਾਰ ਇਨ੍ਹਾਂ ਮਕਾਨ ਮਾਲਕਾਂ ਨੂੰ ਨੋਟਿਸ ਜਾਰੀ ਕਰਨਗੇ ਕਿ ਉਹ ਆਪਣੇ ਘਰ ਸਮੇਂ ਅਨੁਸਾਰ ਖਾਲੀ ਕਰ ਦੇਣ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬਿੱਲ ਨਾ ਭਰਨ ਕਰਕੇ ਸੁਸ਼ਮਾ ਜੁਆਏ ਨੈਸਟ ਸੁਸਾਇਟੀ ਦੇ ਵਸਨੀਕ ਬਿਜਲੀ ਤੇ ਪਾਣੀ ਨੂੰ ਤਰਸੇ <br/> ਅਗਲੀ ਖ਼ਬਰ ਡੀ. ਸੀ. ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਨੂੰ ਲੈ ਕੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਲਿਆ ਜਾਇਜ਼...
Ad Position 24