ਖਰੜ,21 ਫਰਵਰੀ (ਜੰਡਪੁਰੀ)-ਪੰਜਾਬ ਭਾਜਪਾ ਦੇ ਸੂਬਾਈ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਟ੍ਰਾਈਸਿਟੀ 'ਚ ਬਾਈਪਾਸ ਬਣਾਉਣ ਲਈ 1465 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦੇਣ 'ਤੇ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਨੈਸ਼ਨਲ ਮਾਰਗ-205ਏ ਬਾਈਪਾਸ ਦੀ ਮਨਜ਼ੂਰੀ ਮਿਲਣ ਨਾਲ ਜਿਥੇ ਚੰਡੀਗੜ੍ਹ, ਮੁਹਾਲੀ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਆਵਾਜਾਈ ਪੱਖੋਂ ਰਾਹਤ ਮਿਲੇਗੀ, ਉਥੇ ਹੀ ਇਸ ਨਾਲ ਵਪਾਰ ਵਧਗੇ ਅਤੇ ਪ੍ਰਦੂਸ਼ਣ ਤੋਂ ਮੁਕਤੀ ਮਿਲੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਭਲਾਈ ਲਈ ਹੋਰ ਸਕੀਮਾਂ ਲਿਆਉਣ ਲਈ ਵੀ ਉਪਰਾਲੇ ਕਰ ਰਹੀ ਹੈ |