07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਚੰਡੀਗੜ੍ਹ 'ਚ ਤਿੰਨ ਰੋਜ਼ਾ 54ਵਾਂ ਸਾਲਾਨਾ ਰੋਜ਼ ਫੈਸਟੀਵਲ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ <br/>

Ad Position 21
No active advertisement
ਅਜੀਤ ਡੈਸਕ 23-02-2026
ਚੰਡੀਗੜ੍ਹ, 22 ਫਰਵਰੀ (ਅਜਾਇਬ ਸਿੰਘ ਔਜਲਾ)-ਖੂਬਸੂਰਤ ਸ਼ਹਿਰ ਚੰਡੀਗੜ੍ਹ ਦੇ ਦਿਲਕਸ਼ ਰੋਜ਼ ਫੈਸਟੀਵਲ ਦੇ ਅੱਜ ਆਖਰੀ ਦਿਨ ਵੱਡੀ ਗਿਣਤੀ ਵਿਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ | ਖਾਸ ਕਰਕੇ ਨੌਜਵਾਨ ਪੀੜ੍ਹੀ ਦੇ ਗੱਭਰੂਆਂ ਤੇ ਮੁਟਿਆਰਾਂ ਦੇ ਨਾਲ ਨਾਲ ਮਾਪੇ ਵੀ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਸਜ ਸਵਾਰ ਕੇ ਰੋਜ਼ਗਾਰਡਨ ਵਿਚ ਲੈ ਕੇ ਪੁੱਜੇ ਹੋਏ ਸਨ | ਇਸੇ ਦੌਰਾਨ ਬਹੁਤ ਮਸ਼ਹੂਰ 'ਜ਼ੀਰੋ ਬਜਟ, ਜ਼ੀਰੋ ਵੇਸਟ' 54ਵਾਂ ਸਵੱਛ ਗੁਲਾਬ ਉਤਸਵ ਅੱਜ ਪ੍ਰਸਿੱਧ ਜ਼ਾਕਿਰ ਹੁਸੈਨ ਰੋਜ਼ ਗਾਰਡਨ ਵਿਖੇ ਇਕ ਸ਼ਾਨਦਾਰ ਇਨਾਮ ਵੰਡ ਸਮਾਰੋਹ ਨਾਲ ਸਮਾਪਤ ਹੋਇਆ | ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਐੱਚ. ਰਾਜੇਸ਼ ਪ੍ਰਸਾਦ, ਆਈ.ਏ.ਅੱੈਸ, ਮੁੱਖ ਮਹਿਮਾਨ ਵਜੋਂ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਏ | ਇਸ ਮੌਕੇ 'ਤੇ ਮੌਜੂਦ ਪ੍ਰਮੁੱਖ ਪਤਵੰਤਿਆਂ ਵਿਚ ਸ਼ਹਿਰ ਦੇ ਮੇਅਰ ਸੌਰਭ ਜੋਸ਼ੀ; ਮਨਦੀਪ ਸਿੰਘ ਬਰਾੜ, ਗ੍ਰਹਿ ਸਕੱਤਰ-ਕਮ-ਸਕੱਤਰ ਸਥਾਨਕ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ; ਪ੍ਰਦੀਪ ਕੁਮਾਰ, ਆਈ.ਏ.ਐੱਸ., ਵਿਸ਼ੇਸ਼ ਕਮਿਸ਼ਨਰ, ਐੱਮ.ਸੀ. ਚੰਡੀਗੜ੍ਹ; ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰ ਗੁਰਬਖ਼ਸ਼ ਰਾਵਤ, ਪ੍ਰੇਮ ਲਤਾ ਆਦਿ ਸਮੇਤ ਹੋਰ ਵੀ ਕੌਂਸਲਰ ਇਨ੍ਹਾਂ ਜਸ਼ਨਾਂ ਵਿਚ ਸ਼ਾਮਲ ਹੋਏ | ਮੁੱਖ ਸਕੱਤਰ ਨੇ ਨਾਗਰਿਕਾਂ ਦੀ ਭਾਰੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਿਉਹਾਰ ਦੀ ਸ਼ਾਨਦਾਰ ਸਫਲਤਾ ਚੰਡੀਗੜ੍ਹ ਦੇ ਲੋਕਾਂ ਦੀ ਉਤਸ਼ਾਹੀ ਸ਼ਮੂਲੀਅਤ ਤੇ ਸਮਰਥਨ ਦਾ ਪ੍ਰਮਾਣ ਹੈ | ਉਨ੍ਹਾਂ ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਰੋਜ਼ ਫੈਸਟੀਵਲ ਨਿਗਮ ਦੇ ਆਪਣੇ ਬਜਟ ਵਿੱਚੋਂ ਇਕ ਵੀ ਪੈਸਾ ਖਰਚ ਕੀਤੇ ਬਿਨਾਂ ਕੀਤਾ ਗਿਆ ਸੀ, ਜਿਸ ਨਾਲ ਇਹ ਇਕ ਵਿਲੱਖਣ ਮਾਲੀਆ ਪੈਦਾ ਕਰਨ ਵਾਲੇ ਮਾਡਲ ਵਿਚ ਬਦਲ ਗਿਆ | ਮੁੱਖ ਸਕੱਤਰ ਨੇ ਨਗਰ ਨਿਗਮ ਨੂੰ ਫੈਸਟੀਵਲ ਦੌਰਾਨ 'ਜ਼ੀਰੋ ਵੇਸਟ' ਸੰਕਲਪ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਸਵੱਛ ਸਰਵੇਖਣ 2025-26 ਨੂੰ ਉਤਸ਼ਾਹਿਤ ਕਰਨ ਲਈ ਵਧਾਈ ਦਿੱਤੀ, ਜਿਸ ਨਾਲ ਚੰਡੀਗੜ੍ਹ ਦੀ ਸਫਾਈ, ਵਾਤਾਵਰਣ ਸਥਿਰਤਾ ਅਤੇ ਜ਼ਿੰਮੇਵਾਰ ਪ੍ਰੋਗਰਾਮ ਪ੍ਰਬੰਧਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ | ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਸਥਾਨਕ ਉਭਰਦੇ ਕਲਾਕਾਰਾਂ, ਕਲਾਕਾਰਾਂ ਤੇ ਸਿਰਜਣਾਤਮਕ ਪ੍ਰਤਿਭਾਵਾਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਇੱਕ ਜੀਵੰਤ ਪਲੇਟਫਾਰਮ ਪ੍ਰਦਾਨ ਕਰਨ ਦੇ ਨਿਗਮ ਦੇ ਯਤਨਾਂ 'ਤੇ ਮਾਣ ਪ੍ਰਗਟ ਕੀਤਾ | ਉਨ੍ਹਾਂ ਨੇ ਕਲਾ, ਸੱਭਿਆਚਾਰ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਨਿਗਮ ਦੀ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ, ਚੰਡੀਗੜ੍ਹ ਨੂੰ ਨਾ ਸਿਰਫ਼ ਸਫ਼ਾਈ ਅਤੇ

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਮੀਟਿੰਗ ਅਗਲੀ ਖ਼ਬਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਲਈ ਪੰਜਾਬ 'ਚ 3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ-ਵਿੱਤ ਮੰਤਰੀ ਹਰਪਾਲ ਚੀਮਾ
Ad Position 24