07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-02-2026
ਮੁੱਲਾਂਪੁਰ ਗਰੀਬਦਾਸ, 22 ਫਰਵਰੀ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਨਵ-ਨਿਯੁਕਤ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਉਨ੍ਹਾਂ ਦੇ ਜੱਦੀ ਪਿੰਡ ਖੇੜਾ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਕਲੱਬ ਅਤੇ ਸਮੁੱਚੇ ਨਗਰ ਨਿਵਾਸੀਆਂ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਰਵਿੰਦਰ ਖੇੜਾ ਨੇ ਸਮੁੱਚੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਖਰੜ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਦੂਰਦਰਸ਼ੀ ਤੇ ਲੋਕ-ਪੱਖੀ ਆਗੂ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੌਕੇ ਹਮੇਸ਼ਾ ਪੰਜਾਬ 'ਚ ਵਿਕਾਸ, ਅਮਨ ਅਤੇ ਤਰੱਕੀ ਨੂੰ ਪਹਿਲ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਅੱਗੇ ਲਿਜਾਇਆ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਨੰਬਰਦਾਰ ਸੋਹਣ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਖੇੜਾ, ਸਰਪੰਚ ਮੇਜਰ ਸਿੰਘ, ਸਾਬਕਾ ਸਰਪੰਚ ਗੁਲਜਾਰ, ਸਾਬਕਾ ਸਰਪੰਚ ਮਨਜੀਤ ਕੌਰ, ਕਲੱਬ ਪ੍ਰਧਾਨ ਪ੍ਰਦੀਪ ਸਿੰਘ ਨਾਗਰਾ, ਦਰਸ਼ਨ ਸਿੰਘ ਨਾਗਰਾ, ਸੱਜਣ ਸਿੰਘ, ਭੀਮ ਸਿੰਘ ਖੇੜਾ, ਅਵਤਾਰ ਸਿੰਘ ਪੰਚ, ਬੀਬੀ ਰੁਪਿੰਦਰ ਕੌਰ ਸੰਮਤੀ ਮੈਂਬਰ, ਜਗਤਾਰ ਸਿੰਘ ਤਿਊੜ, ਕੇਸਰ ਸਿੰਘ ਗੋਚਰ, ਗੁਰਪ੍ਰੀਤ ਸਿੰਘ ਫਾਟਵਾਂ, ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਤੇ ਜਸਪਾਲ ਸਿੰਘ ਲੱਕੀ ਮਾਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਾਕੁਮਾਰੀ ਨੇ ਮਹਾਸ਼ਿਵਰਾਤਰੀ ਨੂੰ ਸਮਰਪਿਤ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਮਿਸਲ ਸਤਲੁਜ ਨੇ ਸਮੁੱਚੀਆਂ ਸਿਆਸੀ ਪਾਰਟੀਆਂ, ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ <br/>
Ad Position 24